ਜਿਲ੍ਹੇ ਵਿੱਚ ਕੋਵਿਡ 19 ਦੇ 42 ਨਵੇਂ ਪਾਜਿਟਿਵ ਮਰੀਜ਼ ਆਏ ਸਾਹਮਣੇ ਅੱਜ 56 ਮਰੀਜ਼ ਹੋਏ ਸਿਹਤਯਾਬ, ਕਿਸੇ ਮਰੀਜ਼ ਦੀ ਨਹੀਂ ਹੋਈ ਮੌਤ


ਐਸ.ਏ.ਐਸ ਨਗਰ, 13 ਜਨਵਰੀ (ਸ.ਬ.) ਜ਼ਿਲ੍ਹੇ ਵਿੱਚ 42 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਜਦੋਂਕਿ ਅੱਜ 56 ਮਰੀਜ਼ ਠੀਕ ਹੋਏ ਹਨ ਅਤੇ ਅੱਜ ਕਿਸੇ ਕੋਵਿਡ ਮਰੀਜ ਦੀ ਮੌਤ ਨਹੀਂ ਹੋਈ।
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜਿਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜਿਟਿਵ ਕੁਲ ਕੇਸ 18856 ਮਿਲੇ ਹਨ ਜਿਨ੍ਹਾਂ ਵਿੱਚੋਂ 17621 ਮਰੀਜ਼ ਠੀਕ ਹੋ ਗਏ ਅਤੇ 884 ਕੇਸ ਐਕਟੀਵ ਹਨ, ਜਦੋਂ ਕਿ 351 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *