ਜਿਲ੍ਹੇ ਵਿੱਚ ਕੋਵਿਡ-19 ਦੇ 75 ਨਵੇਂ ਪਾਜੇਟਿਵ ਕੇਸ ਆਏ ਸਾਹਮਣੇ, 149 ਮਰੀਜ਼ ਹੋਏ ਠੀਕ, 1 ਮਰੀਜ਼ ਦੀ ਮੌਤ


ਐਸ.ਏ.ਐਸ ਨਗਰ, 24 ਦਸੰਬਰ (ਸ.ਬ.) ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 75 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਜਦੋਂਕਿ 149 ਮਰੀਜ਼ ਠੀਕ ਹੋਏ ਹਨ ਅਤੇ 1 ਮਰੀਜ਼ ਦੀ ਮੌਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 17801 ਪਾਜੇਟਿਵ ਕੇਸ ਮਿਲੇ ਹਨ ਜ਼ਿਨ੍ਹਾ ਵਿੱਚੋਂ 15917 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 1549 ਐਕਟਿਵ ਕੇਸ ਹਨ ਜਦਕਿ 335 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ,ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 51 ਕੇਸ ਸ਼ਾਮਲ ਹਨ।

Leave a Reply

Your email address will not be published. Required fields are marked *