ਜਿਲ੍ਹੇ ਵਿੱਚ ਧਰਨੇ-ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪਾਬੰਦੀ

ਐਸ.ਏ.ਐਸ ਨਗਰ, 29 ਸਤੰਬਰ  (ਸ.ਬ.) ਜਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜਿਲ੍ਹੇ ਵਿੱਚ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ/ ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ, ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪੂਰਨ ਤੇ ਪਾਬੰਦੀ ਲਗਾਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ| ਇਹ ਹੁਕਮ ਤੁਰੰਤ ਅਸਰ ਨਾਲ   21ਨਵੰਬਰ ਤਕ ਲਾਗੂ ਰਹੇਗਾ|
ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਧਰਨਿਆਂ ਅਤੇ ਰੈਲੀਆਂ ਦੌਰਾਨ ਆਮ ਜਨਤਾ ਨੂੰ ਆਉਣ ਜਾਣ ਸਬੰਧੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਨ੍ਹਾਂ ਗਤੀਵਿਧੀਆਂ ਕਾਰਨ ਜਾਨੀ-ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ| 
ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ| ਇਸ ਸਾਰੀ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ|

Leave a Reply

Your email address will not be published. Required fields are marked *