ਜਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਦੀ ਮੰਗ

ਮੁਹਾਲੀ, 31 ਅਕਤੂਬਰ (ਸ.ਬ.) ਸਮਾਜਸੇਵੀ ਆਗੂ ਡਾ. ਪਵਨ ਕੁਮਾਰ ਜੈਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਜਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਕੀਤਾ ਜਾਵੇ|
ਅੱਜ ਇਕ ਬਿਆਨ ਵਿੱਚ ਡਾ ਪਵਨ ਕੁਮਾਰ ਜੈਨ ਨੇ ਕਿਹਾ ਕਿ ਮੁਹਾਲੀ ਜਿਲ੍ਹੇ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਆਈ ਸੀ ਯੂ ਅਤੇ ਵੈਂਟੀਲੇਟਰ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਇਹਨਾਂ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਹਨਾਂ ਕਿਹਾ ਕਿ ਆਈ ਸੀ ਯੂ ਅਤੇ ਵਂਟੀਲੇਟਰ ਦੀ ਸਹੂਲਤ ਨਾ ਹੋਣ ਕਾਰਨ ਇਹਨਾਂ ਹਸਪਤਾਲਾਂ ਦੇ ਡਾਕਟਰ ਮਰੀਜਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੰਦੇ ਹਨ, ਜਿਸ ਕਾਰਨ ਰਸਤੇ ਵਿੱਚ ਹੀ ਮਰੀਜਾਂ ਦੀ ਹਾਲਤ ਹੋਰ ਵਿਗੜ ਜਾਂਦੀ ਹੈ| ਉਹਨਾਂ ਮੰਗ ਕੀਤੀ ਕਿ ਮੁਹਾਲੀ ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰ ਅਤੇ  ਆਈ ਸੀ ਯੂ ਦੀ ਸਹੂਲਤ ਮੁਹੱਈਆ ਕਰਵਾਈ                     ਜਾਵੇ|

Leave a Reply

Your email address will not be published. Required fields are marked *