ਜਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 55 ਕਰੋੜ 62 ਲੱਖ ਰੁਪਏ ਦੀ ਝੋਨੇ ਦੀ ਅਦਾਇਗੀ ਕੀਤੀ : ਸਪਰਾ

ਐਸ ਏ ਐਸ ਨਗਰ, 12 ਅਕਤੂਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੀਆਂ ਗਈਆਂ  12 ਮੰਡੀਆਂ ਵਿੱਚ ਹੁਣ ਤੱਕ 51 ਹਜਾਰ 221 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦੋਂਕਿ ਪਿਛਲੇ ਸਾਲ ਹੁਣ ਤੱਕ ਮੰਡੀਆਂ ਵਿੱਚ 48 ਹਜ਼ਾਰ 458 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ| ਕਿਸਾਨਾਂ ਨੂੰ  ਝੋਨੇ ਦੀ  55 ਕਰੋੜ 62 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ| ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਸ ਸੀਜਨ ਦੌਰਾਨ ਜਿਲ੍ਹੇ ਦੀਆ ਮੰਡੀਆਂ ਵਿਚ 1 ਲੱਖ 77 ਹਜਾਰ 75 ਮੀਟਰਿਕ ਟਨ ਝੋਨੇ ਦੀ ਫਸਲ ਪੁੱਜਣ ਦੀ ਆਸ ਹੈ| ਉਨ੍ਹਾਂ ਦੱਸਿਆ ਕਿ  ਖਰੀਦ ਕੀਤੇ ਝੋਨੇ ਵਿੱਚੋਂ 33 ਹਜਾਰ 607 ਮੀਟਰਿਕ ਟਨ ਝੋਨੇ ਦੀ ਲੀਫਟਿੰਗ ਕੀਤੀ ਜਾ ਚੁੱਕੀ ਹੈ ਅਤੇ  ਏਜੰਸੀਆਂ ਨੂੰ ਲੀਫਟਿੰਗ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 15 ਹਜਾਰ 493 ਮੀਟਰਿਕ ਟਨ, ਮਾਰਕਫੈਡ ਨੇ 12 ਹਜ਼ਾਰ 159 ਮੀਟਰਿਕ ਟਨ, ਪਨਸਪ ਨੇ 8249 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 6156 ਮੀਟਰਿਕ ਟਨ , ਪੰਜਾਬ ਐਗਰੋ ਵੱਲੋਂ 6730 ਮੀਟਰਿਕ ਟਨ, ਐਫ.ਸੀ.ਆਈ ਵੱਲ 2386 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 48 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ  ਗਈ ਹੈ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਕਰ ਰਹੀਆਂ ਸਰਕਾਰੀ ਖਰੀਦ ਏਂਜਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖਰੀਦਣ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਕਰਨ  ਅਤੇ ਜ਼ਿਲ੍ਹੇ ‘ਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ|

Leave a Reply

Your email address will not be published. Required fields are marked *