ਜੀ.ਐਨ.ਐਮ. ਦੇ ਨਤੀਜੇ ਵਿੱਚ ਪਹਿਲੇ ਪੰਜ ਸਥਾਨਾਂ ਤੇ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਦਾ ਕਬਜ਼ਾ

ਐਸ.ਏ.ਐਸ.ਨਗਰ, 2 ਜੂਨ (ਸ.ਬ.) ਪੰਜਾਬ ਨਰਸਿੰਗ                 ਰਜਿਸਟਰੇਸ਼ਨ ਕੌਂਸਲ ਵੱਲੋਂ ਬੀਤੇ ਦਿਨ ਐਲਾਨੇ ਗਏ ਜੀ.ਐਨ.ਐਮ. ਭਾਗ ਦੂਜੇ ਦੇ ਨਤੀਜੇ ਵਿੱਚ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਮੁਹਾਲੀ ਦੀਆਂ ਵਿਦਿਆਰਥਣਾ ਵਲੋਂ ਪਹਿਲੀਆਂ ਪੰਜ ਪੁਜੀਸ਼ਨਾਂ ਤੇ ਕਬਜਾ ਕਰਕੇ ਕਾਲੇਜ ਦਾ ਨਾਮ ਰੌਸ਼ਨ ਕੀਤਾ ਗਿਆ ਹੈ| ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਨੇ 700 ਵਿੱਚੋਂ 644 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ| ਇਸ ਤੋਂ ਇਲਾਵਾ ਸਿਮਰਨਜੀਤ ਕੌਰ, ਅੰਜ਼ਲੀ ਗਰਤੀ ਮਘਰ, ਸ਼ਿਵਾਲੀ, ਵਿਸ਼ਾਖਾ ਜ਼ੋਸ਼ੀ, ਸਨਾਖਸ਼ੀ ਅਤੇ ਜਸਪ੍ਰੀਤ ਕੌਰ ਨੇ ਕ੍ਰਮਵਾਰ ਦੂਜਾ, ਤੀਜਾ, ਚੌਥਾ, ਪੰਜਵਾਂ, ਅੱਠਵਾਂ ਅਤੇ ਦੱਸਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ|
ਕਾਲਜ ਦੇ ਚੇਅਰਮੈਨ ਸ. ਚਰਨਜੀਤ ਸਿੰਘ ਵਾਲੀਆ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਕਿਹਾ ਕਿ ਕਾਲੇਜ ਲਈ ਮਾਣ ਵਾਲੀ ਗੱਲ ਹੈ ਕਿ ਕਾਲੇਜ ਦੀਆਂ ਵਿਦਿਆਰਥਣਾ ਨੇ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ ਅਤੇ ਪੰਜਾਬ ਵਿੱਚ ਜੀ.ਐਨ.ਐਮ. ਦਾ ਇਮਤਿਹਾਨ ਦੇਣ ਵਾਲੀਆਂ ਕੁੱਲ 5529 ਵਿਦਿਆਰਥਣਾਂ ਵਿੱਚੋਂ ਪਹਿਲੀਆਂ ਪੰਜ ਪੁਜੀਸ਼ਨਾਂ ਤੇ ਕਬਜਾ ਕੀਤਾ ਹੈ| 
ਪੰਜਾਬ ਵਿੱਚ ਪਹਿਲੇ ਨੰਬਰ ਤੇ ਆਈ ਵਿਦਿਆਰਥਣ ਸੰਦੀਪ ਨੇ ਕਿਹਾ ਉਸਦੀ ਇਹ ਕਾਮਯਾਬੀ ਉਸ ਦੇ ਮਾਤਾ ਪਿਤਾ ਦੇ ਅਸ਼ੀਰਵਾਦ ਅਤੇ ਅਧਿਆਪਕਾਵਾਂ ਦੀ ਪ੍ਰੇਰਣਾ ਸਦਕਾ ਹੀ ਸੰਭਵ ਹੋਈ ਹੈ| ਸੰਦੀਪ ਨੇ  ਖਾਸ ਤੌਰ ਤੇ ਜਿਕਰ ਕੀਤਾ ਕਿ ਕਾਲਜ ਦਾ ਮਾਹੌਲ ਕੁੱਲ ਮਿਲਾ ਕੇ ਬਹੁਤ ਹੀ ਪ੍ਰੇਰਣਾ ਭਰਭੂਰ ਹੈ ਅਤੇ ਇਸ ਨਾਲ ਵੀ ਵਿਦਿਆਰਥਣਾਂ ਦਿਲ ਲਗਾ ਕੇ ਪੜ੍ਹਾਈ ਵੱਲ ਧਿਆਨ ਦਿੰਦੀਆਂ ਹਨ| 
ਪ੍ਰਿੰਸੀਪਲ ਡਾ ਰਜਿੰਦਰ ਕੌਰ ਢੱਡਾ ਅਤੇ ਵਾਇਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਇਸ ਪ੍ਰਾਪਤੀ ਨੂੰ ਕਾਲਜ ਦੇ ਅਧਿਆਪਕਾਵਾਂ ਤੇ ਬੱਚਿਆਂ ਵੱਲੋਂ ਕੀਤੀ ਮਿਹਨਤ ਦੱਸਿਆ| 
ਇਸ ਮੌਕੇ ਕਾਲੇਜ ਦੇ ਡਾਇਰੈਕਟਰ ਫਾਇਨੈਂਸ ਜਪਨੀਤ ਕੌਰ ਵਾਲੀਆ, ਡਾਇਰੈਕਟਰ ਐਡਮਿਨ ਤੇਗਬੀਰ ਸਿੰਘ ਵਾਲੀਆ ਅਤੇ ਡਾਇਰੈਕਟਰ ਅਕੈਡਮਿਕ ਰਵਨੀਤ ਕੌਰ ਵਾਲੀਆ ਨੇ ਵੀ ਇਹਨਾਂ ਸਾਰੀਆਂ ਵਿਦਿਆਰਥਣਾਂ ਨੂੰ ਉਹਨਾ ਦੀ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ|

Leave a Reply

Your email address will not be published. Required fields are marked *