ਜੀ ਕੇ ਦੀ ਅਕਾਲੀ ਦਲ ਵਿੱਚੋਂ ਹੋ ਸਕਦੀ ਹੈ ਛੁੱਟੀ

ਨਵੀਂ ਦਿੱਲੀ, 25 ਮਈ (ਸ.ਬ.) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਛੁੱਟੀ ਹੋ ਸਕਦੀ ਹੈ| ਪਾਰਟੀ ਦੀ ਦਿੱਲੀ ਇਕਾਈ ਨੇ ਜੀ ਕੇ ਵਿਰੁੱਧ ਇਹ ਮਤਾ ਪਾਸ ਕੀਤਾ ਹੈ, ਜਿਸ ਦਾ ਨਿਬੇੜਾ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ|
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਕੋਰ ਕਮੇਟੀ ਨੇ ਮਨਜੀਤ ਸਿੰਘ ਜੀ ਕੇ ਖਿਲਾਫ ਮਤਾ ਪਾਸ ਕਰ ਦਿੱਤਾ ਹੈ| ਕਮੇਟੀ ਨੇ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ ਅਤੇ ਆਖਰੀ ਫੈਸਲਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਹੈ| ਮਨਜੀਤ ਸਿੰਘ ਜੀ ਕੇ ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ| ਜੀਕੇ ਇਸ ਮਾਮਲੇ ਵਿੱਚ ਪੁਲੀਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ| ਹੁਣ ਪਾਰਟੀ ਮਨਜੀਤ ਸਿੰਘ ਜੀਕੇ ਖਿਲਾਫ ਇਹ ਸਖਤ ਫੈਸਲਾ ਲੈ ਸਕਦੀ ਹੈ|

Leave a Reply

Your email address will not be published. Required fields are marked *