ਜੀ.ਟੀ.ਯੂ. ਦੀ ਮੀਟਿੰਗ ਵਿੱਚ ਜਿਲ੍ਹਾ ਕਮੇਟੀ ਦੀ ਚੋਣ ਬਾਰੇ ਵਿਚਾਰ ਚਰਚਾ

ਐਸ.ਏ.ਐਸ.ਨਗਰ, 20 ਫਰਵਰੀ (ਸ.ਬ.) ਜੀ.ਟੀ.ਯੂ. ਮੁਹਾਲੀ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਿਲ੍ਹਾ ਇਕਾਈ ਦੀ ਚੋਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਭਲਕੇ 21 ਫਰਵਰੀ ਨੂੰ ਜਿਲ੍ਹਾ ਅਤੇ ਬਲਾਕ ਪ੍ਰਧਾਨਾਂ ਦੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਗੁਰਬਖ਼ਸ਼ੀਸ਼ ਸਿੰਘ ਲੈਕਚਰਾਰ ਕੈਮਿਸਰਟੀ ਸਹੋੜਾਂ ਅਤੇ ਸਹਾਇਕ ਰਿਟਰਨਿੰਗ ਅਫਸਰ ਬਲਜੀਤ ਸਿੰਘ ਸੀ ਐਚ ਟੀ ਸਨੇਟਾ ਕੋਲ ਦਾਖਿਲ ਕੀਤੇ ਜਾਣਗੇ ਅਤੇ ਜਿਲ੍ਹਾ ਇਕਾਈ ਸੰਬੰਧੀ ਚੋਣ 28 ਫਰਵਰੀ ਨੂੰ ਕੀਤੀ ਜਾਵੇਗੀ।

ਮੀਟਿੰਗ ਵਿੱਚ ਸਮੁੱਚੇ ਅਧਿਆਪਕਾਂ ਨੂੰ ਲਾਮਬੰਦ ਕਰਕੇ ਸਿੱਖਿਆ ਵਿਰੋਧੀ ਨੀਤੀਆਂ ਵਿਰੁੱਧ ਸਖ਼ਤ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ ਗਿਆ।

ਇਸ ਮੌਕੇ ਸੁਰਜੀਤ ਸਿੰਘ, ਸੁਖਵਿੰਦਰ ਜੀਤ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਪੱਪੀ, ਸ਼ਮਸ਼ੇਰ ਸਿੰਘ ਜਿਲ੍ਹਾ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਤਰਨ ਰਿਸ਼ੀਰਾਜ 7654 ਯੂਨੀਅਨ, ਹਰਿੰਦਰ ਸਿੰਘ, ਦਰਸ਼ਨ ਸਿੰਘ, ਬਲਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਹਾਜਿਰ ਸਨ।

Leave a Reply

Your email address will not be published. Required fields are marked *