ਜੈਪੁਰ: ਰਾਹੁਲ ਗਾਂਧੀ ਕਿਸਾਨ ਰੈਲੀ ਨਾਲ ਸ਼ੁਰੂ ਕਰਨਗੇ ਮਿਸ਼ਨ 2019

ਨਵੀਂ ਦਿੱਲੀ, 4 ਜਨਵਰੀ (ਸ.ਬ.) ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਕਰਜ਼ ਮੁਆਫੀ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਦਰਮਿਆਨ ਸੰਦੇਸ਼ ਦੇਣ ਦੀ ਤਿਆਰੀ ਕਰ ਰਹੀ ਹੈ| ਉਸ ਦੀ ਸ਼ੁਰੂਆਤ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ 9 ਜਨਵਰੀ ਨੂੰ ਕਰਨਗੇ| ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਸਰਕਾਰ ਬਣਦੇ ਹੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ ਮੁਆਫੀ ਦਾ ਐਲਾਨ ਕੀਤਾ ਗਿਆ| ਇਸ ਨੂੰ ਲੋਕ ਸਭਾ ਚੋਣਾਂ ਵਿੱਚ ਭੁਨਾਉਣ ਲਈ ਜੈਪੁਰ ਵਿੱਚ ਇਕ ਵੱਡੀ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ| ਇਸ ਰੈਲੀ ਰਾਹੀਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਸਰਕਾਰ ਤੋਂ ਕਿਸਾਨਾਂ ਦੀ ਕਰਜ਼ ਮੁਆਫੀ ਦੀ ਮੰਗ ਚੁੱਕਣਗੇ| ਨਾਲ ਹੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕਿਸਾਨਾਂ ਸਾਹਮਣੇ ਕਰਜ਼ ਮੁਆਫੀ ਨੂੰ ਉਪਲੱਬਧੀ ਦੇ ਤੌਰ ਤੇ ਪੇਸ਼ ਕਰਨਗੇ| ਕਾਂਗਰਸ ਇਸ ਕਿਸਾਨ ਰੈਲੀ ਰਾਹੀਂ ਆਪਣੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਆਗਾਜ਼ ਕਰੇਗੀ| ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਕਰਜ਼ ਮੁਆਫੀ ਨੂੰ ਲੈ ਕੇ ਉਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਨੂੰ ਲਗਾਤਾਰ ਘੇਰਦੇ ਰਹਾਂਗੇ, ਜਦੋਂ ਤੱਕ ਦੇਸ਼ ਭਰ ਵਿੱਚ ਕਿਸਾਨਾਂ ਦੀ ਕਰਜ਼ ਮੁਆਫੀ ਦਾ ਐਲਾਨ ਨਾ ਹੋ ਜਾਵੇ|

Leave a Reply

Your email address will not be published. Required fields are marked *