ਜੋਗਿੰਦਰ ਸਿੰਘ ਜੋਗੀ ਨੇ ਫੜਿਆ ਆਪ ਦਾ ਝਾੜੂ


ਐਸ.ਏ.ਐਸ.ਨਗਰ, 15 ਦਸੰਬਰ (ਜਸਵਿੰਦਰ ਸਿੰਘ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ             ਬਣਾਏਗੀ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰ. ਬਲਦੇਵ ਸਿੰਘ ਜੈਤੋ ਨੇ  ਸਮਾਜ ਸੇਵੀ ਆਗੂਆਂ ਜੋਗਿੰਦਰ ਸਿੰਘ ਜੋਗੀ ਅਤੇ ਰਵਿੰਦਰ ਸਿੰਘ ਕਲਸੀ ਨੂੰ ਸ਼ਾਮਿਲ ਕਰਨ ਮੌਕੇ ਕੀਤਾ| ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਬਿਜਲੀ ਬੋਰਡ ਦਾ ਠੇਕਾ ਅੰਡਾਨੀ ਗਰੁੱਪ ਨੂੰ ਦੇ ਦਿੱਤਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਬਿਜਲੀ ਹੋਰ ਮਹਿੰਗੀ ਹੋ ਜਾਵੇਗੀ| 
ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸੂਬੇ ਵਿੱਚ ਦਿੱਲੀ ਵਾਂਗ ਸਿੱਖਿਆ, ਮੈਡੀਕਲ ਸਹੂਲਤਾਂ ਅਤੇ ਬਿਜਲੀ ਸੇਵਾਵਾਂ ਸਸਤੀਆਂ ਕੀਤੀਆਂ ਜਾਣਗੀਆਂ| 
ਪਾਰਟੀ ਵਿੱਚ ਸ਼ਾਮਿਲ ਹੋਏ ਜੋਗਿੰਦਰ ਸਿੰਘ ਜੋਗੀ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਵਲੋਂ ਜੋ ਵੀ ਡਿਊਟੀ ਲਗਾਈ ਜਾਵੇਗੀ ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ| 
ਇਸ ਮੌਕੇ ਆਪ ਆਗੂ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭ ਕੌਰ, ਅਮਰਜੀਤ ਕੌਰ, ਹਰਜੀਤ ਕੌਰ, ਜਤਿੰਦਰ ਸਿੰਘ ਪੰਮਾ ਅਤੇ ਹੋਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *