ਜੋਧਪੁਰ ਵਿੱਚ ਫੌਜੀ ਜਹਾਜ਼ ਹੋਇਆ ਦੁਰਘਟਨਾ ਦਾ ਸ਼ਿਕਾਰ

ਦੇਵਰੀਆ, 4 ਸਤੰਬਰ (ਸ.ਬ.) ਰਾਜਸਥਾਨ ਵਿੱਚ ਜੋਧਪੁਰ ਦੇ ਪਿੰਡ ਦੇਵਰੀਆ ਵਿਖੇ ਇਕ ਫੌਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ ਹੈ| ਜਾਣਕਾਰੀ ਮੁਤਾਬਕ ਇਸ ਵਿੱਚ ਸਵਾਰ ਦੋਵੇਂ ਪਾਇਲਟ ਹਾਦਸੇ ਵਿੱਚ ਸੁਰੱਖਿਅਤ ਬਚ ਗਏ ਹਨ| ਅੱਜ ਸਵੇਰੇ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਹੋ ਰਹੀ ਹੈ| ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿੱਚ ਪਹਿਲਾਂ ਅੱਗ ਲੱਗੀ ਅਤੇ ਜਹਾਜ਼ ਕੰਟਰੋਲ ਵਿੱਚੋਂ ਬਾਹਰ ਹੋ ਕੇ ਜ਼ਮੀਨ ਉਤੇ ਡਿੱਗ ਗਿਆ| ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫੌਜ ਦੇ ਅਧਿਕਾਰੀ ਘਟਨਾ ਵਾਲੇ ਸਥਾਨ ਉਤੇ ਪੁੱਜ ਗਏ ਅਤੇ ਜਾਂਚ ਚੱਲ ਰਹੀ ਹੈ|

Leave a Reply

Your email address will not be published. Required fields are marked *