ਜੰਗਲਾਤ ਕਾਮਿਆਂ ਦੇ ਮਸਲੇ ਹੱਲ ਕਰਨ ਦੀ ਮੰਗ

ਐਸ ਏ ਐਸ ਨਗਰ, 7 ਅਗਸਤ (ਸ.ਬ.) ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਮੰਗ ਕੀਤੀ ਹੈ ਕਿ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ|
ਇਕ ਬਿਆਨ ਵਿਚ ਉਹਨਾਂ ਕਿਹਾ ਕਿ ਪੰਜਾਬ ਦੇ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਇਹਨਾਂ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਦਾ ਗੁਜਾਰਾ ਚਲਣਾ ਮੁਸ਼ਕਿਲ ਹੋ ਗਿਆ ਹੈ|
ਉਹਨਾਂ ਕਿਹਾ ਕਿ ਇਕੋ ਤਰ੍ਹਾਂ ਦਾ ਕੰਮ ਕਰਨ ਬਦਲੇ ਤਿੰਨ ਕਿਸਮ ਦੇ ਪੈਸੇ ਦੇਣ ਦੀ ਨੀਤੀ ਗਲਤ ਹੈ ਅਤੇ ਇਕੋ ਤਰ੍ਹਾਂ ਦੇ ਕੰਮ ਬਦਲੇ ਇਕੋ ਤਰ੍ਹਾਂ ਦੇ ਪੈਸੇ ਦੇਣੇ ਚਾਹੀਦੇ ਹਨ| ਉਹਨਾ ਕਿਹਾ ਕਿ ਜਦੋਂ ਕੋਈ ਮਜਦੂਰ ਖੇਤ ਵਿੱਚ ਕੰਮ ਕਰਦਾ ਹੈ ਤਾਂ ਉਸ ਨੂੰ 315 ਰੁਪਏ ਦਿਹਾੜੀ ਦਿੱਤੀ ਜਾਂਦੀ ਹੈ, ਜਦੋਂ ਉਹੀ ਮਜਦੂਰ ਜੰਗਲਾਤ ਵਿਭਾਗ ਵਿਚ ਕੰਮ ਕਰਦਾ ਹੈ ਤਾਂ ਉਸ ਨੂੰ 302 ਰੁਪਏ ਦਿਹਾੜੀ ਦਿੱਤੀ ਜਾਂਦੀ ਹੈ, ਜਦੋਂ ਉਹੀ ਮਜਦੂਰ ਮਨਰੇਗਾ ਸਕੀਮ ਅਧੀਨ ਕੰਮ ਕਰਦਾ ਹੈ ਤਾਂ ਉਸ ਨੂੰ 233 ਰੁਪਏ ਦਿਹਾੜੀ ਦਿੱਤੀ ਜਾਂਦੀ ਹੈ|
ਉਹਨਾਂ ਮੰਗ ਕੀਤੀ ਕਿ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਨੂੰ ਤੁਰੰਤ ਤਨਖਾਹਾਂ ਦਿੱਤੀਆਂ ਜਾਣ|

Leave a Reply

Your email address will not be published. Required fields are marked *