ਜੰਗਲਾਤ ਵਰਕਰਜ ਯੂਨੀਅਨ ਦੇ ਆਗੂਆਂ ਦੀ ਮੁੱਖ ਵਣ ਪਾਲ ਅਫਸਰ ਨਾਲ ਮੁਲਾਕਾਤ

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਜੰਗਲਾਤ ਵਰਕਰਜ ਯੂਨੀਅਨ ਦੇ ਆਗੂਆਂ ਦੀ ਇੱਕ ਮੀਟਿੰਗ ਮੁੱਖ ਵਣ ਪਾਲ ਅਫਸਰ ਤਜਿੰਦਰ ਸ਼ਰਮਾ ਨਾਲ ਵਣ ਭਵਨ ਮੁਹਾਲੀ ਵਿਖੇ ਹੋਈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਰਤਨ ਸਿੰਘ ਨੇ ਦਸਿਆ ਕਿ ਇਸ ਮੌਕੇ ਮੁੱਖ ਵਣ ਪਾਲ ਅਫਸਰ ਨੇ ਯੂਨੀਅਨ ਆਗੂਆਂ ਨੂੰ ਪੰਜਾਬ ਦੀ ਸੀਨੀਆਰਤਾ ਸੂਚੀ ਦੀ ਫਾਈਨਲ ਕਾਪੀ ਦਿਤੀ ਗਈ, ਬੇਲਦਾਰਾਂ ਤੋਂ ਰੈਮਿੰਟ ਕਾਡਰ ਦੀ ਤਰੱਕੀ ਦੇ ਪੱਤਰ ਸਮੂਹ ਵਣ ਮੰਡਲ ਅਫਸਰਾਂ ਨੂੰ ਜਾਰੀ ਕੀਤੇ ਗਏ, ਇਸ ਦੀ ਇੱਕ ਕਾਪੀ ਆਗੂਆਂ ਨੂੰ ਦਿਤੀ ਗਈ, ਇਸ ਮੌਕੇ ਮੁੱਖ ਵਣ ਪਾਲ ਅਫਸਰ ਨੇ ਤਿੰਨ ਸਾਲ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਣ ਦਾ ਭਰੋਸਾ ਦਿਤਾ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਉਪਰਾਲੇ ਕਰਨ ਦਾ ਭਰੋਸਾ ਦਿਤਾ|
ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਅਮਰੀਕ ਸਿੰਘ ਬੈਂਸ, ਵਿੱਤ ਸਕੱਤਰ ਸ਼ਿਵ ਕੁਮਾਰ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਕੁਮਾਰ, ਬਲਵੀਰ ਸਿੰਘ, ਬਹਾਦਰ ਸਿੰਘ, ਗੁਰਦਿਆਲ ਸਿੰਘ, ਵਿਰਸਾ ਸਿੰਘ, ਰਣਜੀਤ ਸਿੰਘ, ਜੋਗਿੰਦਰ ਸਿੰਘ, ਮੀਤ ਪ੍ਰਧਾਨ ਕਰਨੈਲ ਸਿੰਘ, ਸਕੱਤਰ ਬਲਵੀਰ ਸਿੰਘ, ਉਮਾ ਸ਼ੰਕਰ, ਭਗਵੰਤ ਸਿੰਘ, ਸ਼ਲਿੰਦਰ ਕੌਰ, ਸੌਰਵ, ਸ਼ਤੀਸ਼ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *