ਜੰਗਲਾਤ ਵਰਕਰ ਯੂਨੀਅਨ ਦਾ ਵਫਦ ਉਚ ਅਧਿਕਾਰੀਆਂ ਨੂੰ ਮਿਲਿਆ

ਚੰਡੀਗੜ੍ਹ, 25 ਜੁਲਾਈ (ਸ.ਬ.)  ਜੰਗਲਾਤ ਵਰਕਰ ਯੂਨੀਅਨ ਪੰਜਾਬ ਦਾ ਇੱਕ ਵਫਦ ਪ੍ਰਧਾਨ ਰਤਨ ਸਿੰਘ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਨੂੰ ਮਿਲਿਆ ਅਤੇ ਕਰਮਚਾਰੀਆਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ| ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਵਿੱਤ ਸਕੱਤਰ ਸ੍ਰ. ਸ਼ਿਵ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਵਰਕਰਾਂ ਦੀਆਂ ਰਹਿੰਦੀਆਂ ਤਨਖਾਹਾਂ ਛੇਤੀ ਰਿਲੀਜ ਕਰ ਦਿੱਤੀਆਂ ਜਾਣਗੀਆਂ ਅਤੇ ਤਿੰਨ ਸਾਲ ਤੋਂ ਸੇਵਾ ਕਰਨ ਵਾਲੇ ਵਰਕਰਾਂ ਨੂੰ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਪੱਕਾ ਕਰ ਦਿੱਤਾ ਜਾਵੇਗਾ|
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਬੀਰ ਸਿੰਘ, ਦਲੀਪ ਚੰਦ, ਅਮਰੀਕ ਸਿੰਘ,    ਸੁਖਦੇਵ ਸਿੰਘ, ਵਿਭੀਸ਼ਣ ਕੁਮਾਰ, ਜਸਵਿੰਦਰ ਸਿੰਘ, ਕਰਨੈਲ ਸਿੰਘ, ਸ਼ਿਆਮ ਸਿੰਘ, ਜਗਮੀਤ ਸਿੰਘ, ਵੀਰ ਚੰਦ, ਬਲਕਾਰਨ ਸਿੰਘ, ਰਵਨੀਤ ਸਿੰਘ, ਹਰਭਜਨ ਸਿੰਘ, ਵਿਰਸਾ ਸਿੰਘ, ਬਲਬੀਰ ਸਿੰਘ, ਪਵਨ ਕੁਮਾਰ, ਸਤੀਸ਼ ਕੁਮਾਰ ਰਾਣਾ, ਗੁਰਵਿੰਦਰ ਸਿੰਘ ਅਤੇ ਸਵਰਨ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *