ਜੰਗਲਾਤ ਵਰਕਰ ਯੂਨੀਅਨ ਪੰਜਾਬ ਦਾ ਧਰਨਾ 8 ਵੇਂ ਦਿਨ ਵਿੱਚ ਸ਼ਾਮਿਲ

ਐਸ ਏ ਐਸ ਨਗਰ, 11 ਫਰਵਰੀ (ਸ.ਬ.) ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹਕ ਵਿੱਚ ਲਗਾਇਆ ਗਿਆ ਧਰਨਾ 8 ਵੇਂ ਦਿਨ ਵੀ ਜਾਰੀ ਰਿਹਾ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਵੇਲੇ ਉਹਨਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਸਰਕਾਰ ਚਲਾ ਰਹੀ ਕਾਂਗਰਸ ਪਾਰਟੀ ਉਹਨਾਂ ਵਾਅਦਿਆਂ ਤੋਂ ਬਿਲਕੁਲ ਮੁਕਰ ਗਈ ਹੈ ਅਤੇ ਇਹ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਜੰਗਲਾਤ ਕਰਮਚਾਰੀਆਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ|
ਉਹਨਾਂ ਮੰਗ ਕੀਤੀ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਵਰਕਰਾਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਵਿਧਾਨ ਸਭਾ ਚੋਣਾਂ ਵੇਲੇ ਉਹਨਾ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ| ਇਸ ਮੌਕੇ ਯੂਨੀਅਨ ਦੇ ਆਗੂ ਬਲਵੀਰ ਸਿੰਘ ਮਡੌਲੀ, ਜਸਵਿੰਦਰ ਸਿੰਘ ਸੌਜਾ ਨੇ ਸੰਬੋਧਨ ਕੀਤਾ| ਇਸ ਮੌਕੇ ਬਲਵਿੰਦਰ ਸਿੰਘ ਅਵਤਾਰ ਸਿੰਘ, ਰੂਪ ਸਿੰਘ, ਸੋਹਣ ਸਿੰਘ, ਅਮਰਜੀਤ ਸਿੰਘ, ਜਗਤਾਰ ਸਿਘ, ਬਲਵਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *