ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲੈਣ ਦੀ ਮੰਗ

ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲੈਣ ਦੀ ਮੰਗ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਨਾ ਲਈ ਸਾਰ
ਐਸ. ਏ. ਐਸ. ਨਗਰ, 14 ਜੂਨ (ਸ.ਬ.) ਏਅਰਫੋਰਸ  ਦੇ ਸਾਬਕਾ ਜੂਨੀਅਰ ਵਰੰਟ ਅਫਸਰ ਕਰਨੈਲ ਸਿੰਘ ਬੈਦਵਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੀ ਸਾਰ ਲਈ ਜਾਵੇ|
ਅੱਜ ਇੱਕ ਬਿਆਨ ਵਿੱਚ ਸ੍ਰੀ ਬੈਦਵਾਨ ਨੇ ਕਿਹਾ ਕਿ ਸਾਬਕਾ ਮੁੱਖ  ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਜੰਗੀ ਅਵਾਰਡ ਦੇ ਤੌਰ ਤੇ ਮਿਲਣ ਵਾਲੀ 10-20 ਕਿਲੇ ਜਮੀਨ ਦੀ ਥਾਂ ਤਿੰਨ ਕਿਸਤਾਂ ਵਿੱਚ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ, ਇਸ ਸਬੰਧੀ ਬਾਦਲ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਪਰ ਇਹ ਰਾਸ਼ੀ ਰਿਲੀਜ ਹੋਣ ਤੋਂ ਪਹਿਲਾਂ ਹੀ ਚੋਣ ਜਾਬਤਾ ਲੱਗ ਗਿਆ | ਇਸ ਤੋਂ ਬਾਅਦ ਕਾਂਗਰਸ ਸਰਕਾਰ ਹੋਂਦ ਵਿੱਚ ਆਉਣ ਤੇ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਸ ਸਰਕਾਰ ਤੋਂ ਆਸਾਂ ਸਨ  ਤੇ ਉਹ ਇਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਮਿਲੇ ਸਨ ਪਰ ਵਿੱਤ ਮੰਤਰੀ ਨੇ ਕਹਿ ਦਿੱਤਾ ਕਿ ਇਹ ਮਾਮਲਾ ਮੁੱਖ ਮੰਤਰੀ ਪੱਧਰ ਦਾ ਹੈ, ਇਸ ਲਈ ਮੁੱਖ ਮੰਤਰੀ ਨੂੰ ਮਿਲੋ| ਇਸ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ ਐਸ ਡੀ ਅੰਕਿਤ ਬਾਂਸਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਪਰ ਅਜੇ ਤੱਕ  ਕੈਪਟਨ ਸਰਕਾਰ ਨੇ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਨਹੀਂ ਕੀਤੀ| ਇਸ ਮੌਕੇ ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਕੌਰ, ਗੋਬਿੰਦ ਸਿੰਘ, ਸਤਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *