ਜੰਗੀ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਯਤਨ, ਕੈਪਟਨ ਵੱਲੋਂ ਮੰਗਾਂ ਮੰਨਣ ਦਾ ਭਰੋਸਾ

ਚੰਡੀਗੜ੍ਹ, 22 ਜੂਨ (ਸ.ਬ.) 1962,1965 ਅਤੇ 71 ਦੀ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਦੀ ਕੋਠੀ ਦਾ ਘਿਰਾਓ ਕਰਨ ਦਾ ਯਤਨ ਕੀਤਾ, ਪਰ ਉੱਥੇ ਧਾਰਾ 144 ਲੱਗੀ ਹੋਣ ਕਾਰਨ ਪੁਲੀਸ ਇਹਨਾਂ ਨੂੰ ਫੜ ਕੇ ਥਾਣੇ ਲੈ ਗਈ| ਉਸ ਉਪਰੰਤ ਪੁਲੀਸ ਅਧਿਕਾਰੀਆਂ ਨੇ ਮੁੱਖ ਮੰਤਰੀ  ਦਫਤਰ ਰਾਬਤਾ ਕਾਇਮ ਕਰਕੇ ਇਹਨਾਂ ਪਰਿਵਾਰਾਂ ਦੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਈ|
ਏਅਰਫੋਰਸ ਦੇ ਸਾਬਕਾ ਜੂਨੀਅਰ ਵਰੰਟ ਅਫਸਰ ਕਰਨੈਲ ਸਿੰਘ ਬੈਦਵਾਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ  ਦਿੱਤਾ ਹੈ ਕਿ ਉਹ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਯਤਨ ਕਰਨਗੇ| ਇਸ ਮੌਕੇ ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਪਰਮਜੀਤ ਕੌਰ, ਗੋਬਿੰਦ ਸਿੰਘ, ਸਤਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *