ਜੰਮੂ-ਕਸ਼ਮੀਰ : ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਅਨੰਤਨਾਗ, 24 ਮਾਰਚ (ਸ.ਬ.) ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੀਤੀ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਚੱਲ ਰਹੀ ਝੜਪ ਖਤਮ ਹੋ ਗਈ ਹੈ| ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸ ਝੜਪ ਵਿੱਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ|
ਹਾਲ ਹੀ ਵਿੱਚ ਅੱਤਵਾਦੀਆਂ ਨੇ ਉਤਰੀ ਕਸ਼ਮੀਰ ਦੇ ਕੁਪਵਾੜਾ ਖੇਤਰ ਵਿੱਚ ਕੰਟਰੋਲ ਰੇਖਾ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ| 48 ਘੰਟਿਆਂ ਤਕ ਚੱਲੀ ਇਸ ਝੜਪ ਵਿੱਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ| ਇਹ ਸਾਰੇ ਲਸ਼ਕਰ-ਏ-ਤੋਇਬਾ ਦੇ ਸ਼ੱਕੀ ਅੱਤਵਾਦੀ ਵਿਦੇਸ਼ੀ ਸਨ| ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 3 ਜਵਾਨ ਅਤੇ ਦੋ ਪੁਲੀਸ ਕਰਮਚਾਰੀ ਵੀ ਸ਼ਹੀਦ ਹੋ ਗਏ ਸਨ|

Leave a Reply

Your email address will not be published. Required fields are marked *