ਜੰਮੂ-ਕਸ਼ਮੀਰ : ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ

ਸ੍ਰੀਨਗਰ, 17 ਅਗਸਤ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਪੁਲੀਸ ਪਾਰਟੀ ਤੇ ਕੀਤੇ ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਪੁਲੀਸ ਦਫ਼ਤਰ ਦੇ ਮੁੱਖ ਗੇਟ ਵੱਲ ਗ੍ਰਨੇਡ ਸੁੱਟਿਆ ਸੀ, ਪਰ ਇਹ ਗ੍ਰਨੇਡ ਮਿਥੇ ਟੀਚੇ ਤੋਂ ਖੁੰਝ ਕੇ ਸੜਕ ਤੇ ਫਟਿਆ| ਇਸ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ|

Leave a Reply

Your email address will not be published. Required fields are marked *