ਜੰਮੂ-ਕਸ਼ਮੀਰ ਦੀ ਸਥਿਤੀ ਖਰਾਬ ਹੋਣ ਲਈ ਕੇਂਦਰ ਸਰਕਾਰ ਜਿੰਮੇਵਾਰ: ਰਾਹੁਲ ਗਾਂਧੀ

ਨਵੀਂ ਦਿੱਲੀ, 21 ਜੁਲਾਈ (ਸ.ਬ.) ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਵਿੱਚ ਕਿਸੇ ਹੋਰ ਦੇਸ਼ ਦਾ ਕੋਈ ਲੈਣਾ-ਦੇਣਾ ਨਹੀਂ ਹੈ| ਸ਼੍ਰੀ ਗਾਂਧੀ ਨੇ ਕਸ਼ਮੀਰ ਮਸਲੇ ਤੇ ਸੰਸਦ ਕੈਂਪਸ ਵਿੱਚ ਕਿਹਾ ਇਹ ਸਾਡਾ ਅੰਦਰੂਨੀ ਮਾਮਲਾ ਹੈ ਅਤੇ ਇਸ ਨਾਲ ਕਿਸੇ ਦਾ ਕੁਝ ਲੈਣਾ-ਦੇਣਾ ਨਹੀਂ ਹੈ| ਜਿੱਥੇ ਤੱਕ ਕਸ਼ਮੀਰ ਤੇ ਚੀਨ ਅਤੇ ਪਾਕਿਸਤਾਨ ਨਾਲ ਚਰਚਾ ਦੀ ਗੱਲ ਹੈ ਤਾਂ ਕਸ਼ਮੀਰ ਭਾਰਤ ਹੈ ਅਤੇ ਭਾਰਤ ਕਸ਼ਮੀਰ ਹੈ|
ਕਾਂਗਰਸ ਦੇ ਉਪ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਦੀ ਸਥਿਤੀ ਖਰਾਬ ਕਰਨ ਦਾ ਦੋਸ਼ੀ ਦੱਸਦੇ ਹੋਏ ਕਿਹਾ ਮੈਂ ਕਾਫੀ ਸਮੇਂ ਤੋਂ ਕਹਿ ਰਿਹਾ ਹਾਂ ਕਿ ਨਰਿੰਦਰ ਮੋਦੀ ਅਤੇ ਰਾਜਗ (ਰਾਸ਼ਟਰੀ ਜਨਤਾਂਤਰਿਕ ਗਠਜੋੜ) ਦੀਆਂ ਨੀਤੀਆਂ ਨੇ ਜੰਮੂ-ਕਸ਼ਮੀਰ ਵਿੱਚ ਸਾੜ ਦਿੱਤਾ ਹੈ|

Leave a Reply

Your email address will not be published. Required fields are marked *