ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਢੇਰ

ਸ਼੍ਰੀਨਗਰ, 26 ਜੂਨ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿੱਚ ਇਕ ਅੱਤਵਾਦੀ ਅੱਜ ਸਵੇਰੇ ਮਾਰਿਆ ਗਿਆ| ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਤੇ ਤ੍ਰਾਲ ਦੇ ਚੀਵਾ ਉਲਾਰ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ|ਉਨ੍ਹਾਂ ਨੇ ਦੱਸਿਆ ਕਿ ਤਲਾਸ਼ ਮੁਹਿੰਮ ਨੇ ਮੁਕਾਬਲੇ ਦਾ ਰੂਪ ਲੈ ਲਿਆ, ਜਦੋਂ ਅੱਤਵਾਦੀਆਂ ਨੇ ਫੋਰਸ ਦੇ ਖੋਜ ਦਲ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਵਾਬ ਵਿੱਚ ਦਲ ਨੇ ਵੀ ਗੋਲੀਆਂ ਚਲਾਈਆਂ| ਅਧਿਕਾਰੀ ਨੇ ਦੱਸਿਆ ਕਿ ਰਾਤ ਭਰ ਘੇਰਾਬੰਦੀ ਜਾਰੀ ਰੱਖੀ ਗਈ ਅਤੇ ਅੱਜ ਤੜਕੇ ਇਕ ਅੱਤਵਾਦੀ ਮਾਰਿਆ ਗਿਆ|

Leave a Reply

Your email address will not be published. Required fields are marked *