ਜੰਮੂ-ਕਸ਼ਮੀਰ : ਪੁਲਵਾਮਾ ਵਿੱਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉਤੇ ਕੀਤੀ ਗੋਲੀਬਾਰੀ

ਸ੍ਰੀਨਗਰ, 5 ਸਤੰਬਰ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਗਸ਼ਤ ਕਰ ਰਹੇ ਫੌਜ ਦੇ ਜਵਾਨਾਂ ਉਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ| ਗੋਲੀਬਾਰੀ ਕਰਨ ਮਗਰੋਂ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ| ਹਮਲੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ| ਉਥੇ ਹੀ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਨੂੰ ਫੜਨ ਲਈ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *