ਜੰਮੂ-ਕਸ਼ਮੀਰ : ਲੱਦਾਖ ਵਿੱਚ ਲੱਗੇ ਭੂਚਾਲ ਦੇ ਝਟਕ

ਸ਼੍ਰੀਨਗਰ, 10 ਜਨਵਰੀ (ਸ.ਬ.) ਜੰਮੂ-ਕਸ਼ਮੀਰ ਦੇ ਲੱਦਾਖ ਖੇਤਰ ਵਿੱਚ ਅੱਜ 4.6 ਤੀਬਰਤਾ ਦਾ ਭੂਚਾਲ ਆਇਆ| ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ| ਆਫਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਸਵੇਰੇ 8:22 ਵਜੇ ਆਇਆ, ਜਿਸ ਦਾ ਕੇਂਦਰ ਲੇਹ ਤੋਂ 63.6 ਕਿਲੋਮੀਟਰ ਉੱਤਰ ਅਤੇ ਕਾਰਗਿਲ ਤੋਂ 193.1 ਕਿ.ਮੀ ਦੂਰ ਪੂਰਬ ਵਿੱਚ ਸਥਿਤ ਸੀ| ਉਨ੍ਹਾਂ ਨੇ ਕਿਹਾ ਕਿ ਇਸ ਨਾਲ ਹੁਣ ਤਕ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਆਈ ਹੈ|

Leave a Reply

Your email address will not be published. Required fields are marked *