ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 1 ਲਸ਼ਕਰ ਅੱਤਵਾਦੀ ਹਲਾਕ

ਸ਼੍ਰੀਨਗਰ, 1 ਮਾਰਚ (ਸ.ਬ.) ਜੰਮੂ – ਕਸ਼ਮੀਰ ਦੇ ਬਾਂਦੀਪੋਰਾ ਜਿਲ੍ਹੇ ਦੇ ਹਾਜਿਨ ਇਲਾਕੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦੇ ਵਿਚਾਲੇ ਅੱਜ ਮੁਕਾਬਲਾ ਹੋਇਆ| ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਦੀ ਹਾਜ਼ਰੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਵੇਰੇ ਸ਼ਕੁਰਦੀਨ ਪਿੰਡ ਵਿੱਚ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਤਲਾਸ਼ ਵਿੱਚ ਅਭਿਆਨ ਸ਼ੁਰੂ ਕੀਤਾ|
ਉਨ੍ਹਾਂ ਦੱਸਿਆ ਕਿ ਉਦੋਂ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਇਹ ਅਭਿਆਨ ਮੁਕਾਬਲੇ ਵਿੱਚ ਬਦਲ ਗਿਆ| ਅਧਿਕਾਰੀ ਨੇ ਦੱਸਿਆ ਕਿ ਇਸ ਵਿੱਚ ਹੁਣੇ ਤੱਕ ਕਿਸੇ ਦੇ ਜਖਮੀ ਹੋਣ ਦੀ ਰਿਪੋਰਟ ਨਹੀਂ ਹੈ| ਮਿਲੀ ਜਾਣਕਾਰੀ ਦੇ ਮੁਤਾਬਕ ਸੁਰੱਖਿਆ ਦਸਤਿਆਂ ਨੇ ਲਸ਼ਕਰ ਦੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਹੈ|

Leave a Reply

Your email address will not be published. Required fields are marked *