ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ


ਸ਼੍ਰੀਨਗਰ, 17 ਅਕਤੂਬਰ (ਸ.ਬ.) ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਫੌਜ ਨੇ ਇਹ ਜਾਣਕਾਰੀ ਦਿੱਤੀ| ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ| ਇਸ ਤੋਂ ਬਾਅਦ ਇੱਥੇ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਦਲ ਤੇ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਇਹ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ|
ਇਸ ਗੋਲੀਬਾਰੀ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇਕ ਏ.ਕੇ. ਰਾਈਫਲ ਬਰਾਮਦ ਹੋਈ ਹੈ| ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਹਾਲੇ ਜਾਰੀ ਹੈ| ਉੱਥੇ ਹੀ ਇਸ ਤੋਂ ਪਹਿਲਾਂ ਬੀਤੇ ਦਿਨੀਂ ਬੜਗਾਮ ਵਿੱਚ ਸੁਰੱਖਿਆ ਦਸਤਿਆਂ ਨੂੰ 2 ਸਫਲਤਾਵਾਂ ਮਿਲੀਆਂ| ਸੁਰੱਖਿਆ ਦਸਤਿਆਂ ਨੇ ਇਕ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ| ਹਾਲਾਂਕਿ ਉਸ ਦੇ ਨਾਲ ਮੌਜੂਦ ਪੁਲੀਸ ਦਾ ਐਸ.ਪੀ.ਓ. (ਵਿਸ਼ੇਸ਼ ਪੁਲੀਸ ਅਧਿਕਾਰੀ) ਮੌਕੇ ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ|

Leave a Reply

Your email address will not be published. Required fields are marked *