ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ

ਸ਼੍ਰੀਨਗਰ, 13 ਜੁਲਾਈ (ਸ.ਬ.) ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਅੱਜ ਸਵੇਰੇ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਸ਼੍ਰੀਗੁਫਵਾਰਾ ਇਲਾਕੇ ਵਿੱਚ ਤੜਕੇ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ|
ਉਨ੍ਹਾਂ ਨੇ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸਵੇਰੇ ਕਰੀਬ 6.40 ਵਜੇ ਸੁਰੱਖਿਆ ਦਸਤਿਆਂ ਤੇ ਗੋਲੀਬਾਰੀ ਕਰ ਦਿੱਤੀ| ਇਸ ਦਾ ਫੋਰਸਾਂ ਨੇ ਵੀ ਮੂੰਹ ਤੋੜ ਜਵਾਬ ਦਿੱਤਾ| ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਹੈ|

Leave a Reply

Your email address will not be published. Required fields are marked *