ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਵਲੋਂ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ 25 ਜਵਾਨਾਂ ਨੂੰ ਸਨਮਾਨਤ ਕੀਤਾ

ਸ਼੍ਰੀਨਗਰ, 26 ਸਤੰਬਰ (ਸ.ਬ.) ਜੰਮੂ-ਕਸ਼ਮੀਰ ਪੁਲੀਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਅੱਤਵਾਦ ਰੋਧੀ ਮੋਰਚੇ ਤੇ ਸਰਵਸ਼੍ਰੇਸ਼ਠ ਪ੍ਰਦਰਸ਼ ਕਰਨ ਵਾਲੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਦੇ 25 ਜਵਾਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਪਹਿਲੀ ਸ਼੍ਰੇਣੀ ਪ੍ਰਸ਼ੰਸਾ ਪੱਤਰ ਨਾਲ  ਸਨਮਾਨਤ ਕੀਤਾ| ਉਨ੍ਹਾਂ ਨੂੰ ਨਕਦ ਪੁਰਸਕਾਰ ਵੀ ਪ੍ਰਦਾਨ ਕੀਤਾ ਗਿਆ| ਪੁਲੀਸ ਬੁਲਾਰੇ ਨੇ ਦੱਸਿਆ ਕਿ 17 ਅਗਸਤ 2020 ਨੂੰ ਅੱਤਵਾਦੀ ਹਮਲੇ ਦੌਰਾਨ ਸਮਝਦਾਰੀ ਦਿਖਾਉਣ ਲਈ ਸਹਾਇਕ ਸਬ ਇੰਸਪੈਕਟਰ ਨੌਨਿਹਾਲ ਸਿੰਘ ਨੂੰ ਪ੍ਰਸ਼ੰਸਾ ਪੱਤਰ ਨਾਲ 25 ਹਜ਼ਾਰ ਰੁਪਏ ਦਾ ਨਕਦ ਪੁਰਸਕਾਰ ਦਿੱਤਾ ਗਿਆ|
ਉੱਥੇ ਹੀ ਕਾਂਸਟੇਬਲ ਨਰੇਂਦਰ ਕੁਮਾਰ ਅਤੇ ਹੈਡ ਕਾਂਸਟੇਬਲ ਰਾਜੇਸ਼ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਦੇ ਨਾਲ 15-15 ਹਜ਼ਾਰ ਰੁਪਏ ਦਾ ਨਕਦ ਪੁਰਸਕਾਰ ਦਿੱਤਾ ਗਿਆ| ਉਨ੍ਹਾਂ ਨੇ ਦੱਸਿਆ ਕਿ 22 ਹੋਰ ਸੀ.ਆਰ.ਪੀ. ਐਫ. ਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ 5000-5000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਗਿਆ| ਬੁਲਾਰੇ ਅਨੁਸਾਰ ਪੁਲਸ ਡਾਇਰੈਕਟਰ ਜਨਰਲ ਨੇ ਉਮੀਦ ਜਤਾਈ ਕਿ ਇਹ ਅਧਿਕਾਰੀ ਅਤੇ ਜਵਾਨ ਇਸੇ ਉਤਸ਼ਾਹ ਨਾਲ ਕੰਮ ਜਾਰੀ ਰੱਖਣਗੇ ਅਤੇ ਫੋਰਸ ਤੇ ਖ਼ੁਦ ਲਈ ਅਤੇ ਪੁਰਸਕਾਰ ਅਤੇ ਸਨਮਾਨ ਹਾਸਲ ਕਰਨਗੇ|

Leave a Reply

Your email address will not be published. Required fields are marked *