ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ 2 ਅੱਤਵਾਦੀ ਢੇਰ


ਸ਼੍ਰੀਨਗਰ, 9 ਦਸੰਬਰ (ਸ.ਬ.) ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ ਹਨ| ਪੁਲੀਸ ਨੇ ਦੱਸਿਆ ਕਿ ਮੁਕਾਬਲੇ ਵਿੱਚ ਇਕ ਨਾਗਰਿਕ ਜ਼ਖਮੀ ਹੋ ਗਿਆ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲੀਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਟਿਕੇਨ ਪਿੰਡ ਵਿੱਚ ਸਵੇਰੇ ਮੁਹਿੰਮ ਚਲਾਈ| ਸੁਰੱਖਿਆ ਫੋਰਸ ਦੇ ਜਵਾਨ ਪਿੰਡ ਵਿੱਚ ਇਕ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ| ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀਆਂ ਚਲਾਈਆਂ ਅਤੇ ਦੋਵਾਂ ਪੱਖਾਂ ਦਰਮਿਆਨ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ ਹਨ| 
ਉਨ੍ਹਾਂ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਇਕ ਨਾਗਰਿਕ ਸਾਦਿਕ ਲੋਨ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ| ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ| ਇਸ ਵਿਚ ਕਿਸੇ ਤਰ੍ਹਾਂ ਦੀਆਂ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੌਕਸੀ ਵਜੋਂ ਪ੍ਰਸ਼ਾਸਨ ਨੇ ਪੁਲਵਾਮਾ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ| ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਹੋਰ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ| 

Leave a Reply

Your email address will not be published. Required fields are marked *