ਜੰਮੂ-ਕਸ਼ਮੀਰ ਦੇ ਬਡਗਾਮ ਵਿੱਚ ਜੈਸ਼ ਦਾ ਅੱਤਵਾਦੀ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਗ੍ਰਿਫਤਾਰ


ਸ਼੍ਰੀਨਗਰ, 10 ਦਸੰਬਰ (ਸ.ਬ.)  ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਜੈਸ਼-ਏ-ਮੁਹੰਮਦ ਦੇ ਇਕ ਸਰਗਰਮ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ| ਸੁਰੱਖਿਆ ਦਸਤਿਆਂ ਨੇ ਉਸ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਹਨ| ਪੁਲੀਸ ਬੁਲਾਰੇ ਨੇ ਦੱਸਿਆ ਕਿ ਬਡਗਾਮ ਜ਼ਿਲ੍ਹੇ ਦੇ ਗੋਰੀਪੋਰਾ ਇਲਾਕੇ ਵਿੱਚ ਨਾਕਾ ਲਗਾਇਆ ਗਿਆ ਸੀ| ਜਾਂਚ ਦੌਰਾਨ ਜੈਸ਼ ਦੇ ਅੱਤਵਾਦੀ ਤਾਰਿਕ ਅਹਿਮਦ ਭੱਟ ਨੂੰ ਗ੍ਰਿਫਤਾਰ ਕੀਤਾ ਗਿਆ| ਉਨ੍ਹਾਂ ਦੱਸਿਆ ਕਿ ਇਸ ਅੱਤਵਾਦੀ ਕੋਲੋਂ ਇਕ ਤਮੰਚਾ, 2 ਮੈਗਜ਼ੀਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ|
ਜਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਬੀਤੇ ਦਿਨੀਂ ਹੋਏ ਮੁਕਾਬਲੇ ਵਿੱਚ ਸਥਾਨਕ ਅੱਤਵਾਦੀ ਸੰਗਠਨ ਅਲ-ਬਦਰ ਦੇ 3 ਅੱਤਵਾਦੀ ਮਾਰੇ ਗਏ ਸਨ ਅਤੇ ਇਕ ਨਾਗਰਿਕ ਜ਼ਖਮੀ ਹੋ ਗਿਆ ਸੀ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲੀਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਟਿਕੇਨ ਪਿੰਡ ਵਿੱਚ             ਸਵੇਰੇ ਮੁਹਿੰਮ ਚਲਾਈ| ਸੁਰੱਖਿਆ ਫੋਰਸ ਦੇ ਜਵਾਨ ਪਿੰਡ ਵਿੱਚ ਇਕ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ| ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀਆਂ ਚਲਾਈਆਂ, ਦੋਵਾਂ ਪੱਖਾਂ ਵਿਚਾਲੇ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ ਹਨ|

Leave a Reply

Your email address will not be published. Required fields are marked *