ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਗ੍ਰਨੇਡ ਹਮਲੇ ਵਿੱਚ ਦੋਸ਼ੀ 2 ਸ਼ੱਕੀ ਗ੍ਰਿਫਤਾਰ

ਬਾਰਾਮੂਲਾ, 1 ਸਤੰਬਰ (ਸ.ਬ.) ਜੰਮੂ-ਕਸ਼ਮੀਰ ਪੁਲੀਸ ਨੇ ਸੁਰੱਖਿਆ ਦਸਤਿਆਂ ਤੇ ਹੋਏ ਗ੍ਰਨੇਡ ਹਮਲੇ ਵਿੱਚ ਦੋਸ਼ੀ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਇਸ ਹਮਲੇ ਵਿੱਚ 7 ਨਾਗਰਿਕ ਜ਼ਖਮੀ ਹੋ ਗਏ ਸਨ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪੁਲੀਸ ਨੇ ਦੇਰ ਰਾਤ ਬਾਰਾਮੂਲਾ ਦੇ ਆਜ਼ਾਦ ਗੁੰਜਾ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਜਾਂਚ ਸ਼ੁਰੂ ਕੀਤੀ| ਸੂਤਰਾਂ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ|
ਜਿਕਰਯੋਗ ਹੈ ਕਿ ਬਾਰਾਮੂਲਾ ਵਿੱਚ ਸੁਰੱਖਿਆ ਦਸਤਿਆਂ ਦੇ ਵਾਹਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ             ਗ੍ਰਨੇਡ ਹਮਲੇ ਦੇ ਖੁੱਝ ਜਾਣ ਨਾਲ 2 ਔਰਤਾਂ ਸਮੇਤ 7 ਵਿਅਕਤੀ ਜ਼ਖਮੀ ਹੋ ਗਏ| ਬਾਅਦ ਵਿੱਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਸ਼ਹਿਰ ਵਿੱਚ ਇਸੇ ਤਰ੍ਹਾਂ ਦਾ ਹਮਲਾ ਪੁਲੀਸ ਚੌਕੀ ਤੇ ਕੀਤਾ ਗਿਆ ਸੀ, ਹਾਲਾਂਕਿ ਉਸ ਵਿੱਚ ਕੋਈ ਹਤਾਹਤ ਨਹੀਂ ਹੋਇਆ|

Leave a Reply

Your email address will not be published. Required fields are marked *