ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਤੇ ਘੁਸਪੈਠ ਦੀ ਕੋਸ਼ਿਸ਼ ਅਸਫਲ, ਇਕ ਅੱਤਵਾਦੀ ਢੇਰ

ਜੰਮੂ, 1 ਜੁਲਾਈ (ਸ.ਬ.)        ਜੰਮੂ-ਕਸ਼ਮੀਰ ਵਿੱਚ ਰਾਜੌਰੀ ਜ਼ਿਲ੍ਹੇ ਦੇ ਕੇਰੀ ਸੈਕਟਰ ਵਿੱਚ ਕੰਟਰੋਲ ਰੇਖਾ ਕੋਲ ਫੌਜ ਦੇ ਜਵਾਨਾਂ ਨੇ ਸਵੇਰੇ ਪਾਕਿਸਤਾਨ ਵਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ| ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਜ ਤੜਕੇ ਕਰੀਬ 5.55 ਵਜੇ ਅੱਤਵਾਦੀਆਂ ਦੇ ਇਕ ਸਮੂਹ ਨੇ ਕੰਟਰੋਲ ਰੇਖਾ ਪਾਰ ਕਰ ਕੇ ਭਾਰਤੀ ਖੇਤਰ ਵਿੱਚ ਆਉਂਦੇ ਹੋਏ ਗੋਲੀਬਾਰੀ ਕੀਤੀ| ਉਨ੍ਹਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ ਤੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਕੋਲ ਭਿੰਬਰ ਗਲੀ ਸੈਕਟਰ ਦੇ ਕੇਰੀ ਇਲਾਕੇ ਵਿੱਚ ਸੰਯੁਕਤ ਮੁਹਿੰਮ ਸ਼ੁਰੂ ਕੀਤੀ ਗਈ|
ਉਨ੍ਹਾਂ ਨੇ ਕਿਹਾ,”ਅੱਤਵਾਦੀਆਂ ਨੂੰ ਕੰਟਰੋਲ ਰੇਖਾ ਪਾਰ ਕਰਦੇ ਹੋਏ ਦੇਖ ਭਾਰਤੀ ਫੌਜ ਦੇ ਜਵਾਨਾਂ ਨੇ ਘੁਸਪੈਠ ਨੂੰ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ|” ਉਨ੍ਹਾਂ ਨੇ ਕਿਹਾ ਕਿ ਮੌਕੇ ਤੋਂ ਇਕ ਏ.ਕੇ.-47 ਅਤੇ 2 ਮੈਗਜ਼ੀਨ ਬਰਾਮਦ ਕੀਤੀ ਗਈ ਹੈ|

Leave a Reply

Your email address will not be published. Required fields are marked *