ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਮਹਿਲਾ ਦੀ ਮੌਤ, ਇੱਕ ਜ਼ਖਮੀ

ਜੰਮੂ, 8 ਜੁਲਾਈ (ਸ.ਬ.)        ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਕੋਲ ਮੋਹਰੀ ਇਲਾਕਿਆਂ ਵਿੱਚ ਪਾਕਿਸਤਾਨੀ ਫੌਜ ਵਲੋਂ ਦੇਰ ਰਾਤ ਕੀਤੀ ਗਈ ਗੋਲੀਬਾਰੀ ਵਿੱਚ 65 ਸਾਲਾ ਮਹਿਲਾ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ| ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਲਾਕੋਟ ਅਤੇ ਮੇਂਢਰ ਸੈਕਟਰ ਵਿੱਚ ਸਰਹੱਦ ਪਾਰ ਤੋਂ ਗੋਲੀਬਾਰੀ ਦੇਰ ਰਾਤ ਕਰੀਬ 2 ਵਜੇ ਸ਼ੁਰੂ ਹੋਈ, ਜਿਸ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਵੀ ਕਾਰਵਾਈ ਕੀਤੀ|
ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚ 2 ਮਹਿਲਾਵਾਂ-ਰੇਸ਼ਮ ਬੀ ਅਤੇ ਹਕਮ ਬੀ- ਲਾਨਜੋਤੇ ਪਿੰਡ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਈਆਂ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ| ਹਾਲਾਂਕਿ ਉਨ੍ਹਾਂ ਨੇ ਦੱਸਿਆ ਕਿ ਰੇਸ਼ਮ ਬੀ ਦੀ ਬਾਅਦ ਵਿੱਚ ਮੌਤ ਹੋ ਗਈ, ਜਦੋਂ ਕਿ ਹਕਮ ਬੀ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਹਸਪਤਾਲ ਰੈਫਰ ਕਰ ਦਿੱਤਾ ਗਿਆ| ਰੱਖਿਆ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨੇ ਦੇਰ ਰਾਤ 2 ਵਜੇ ਮੋਰਟਾਰ ਨਾਲ ਭਾਰੀ ਗੋਲੀਬਾਰੀ ਕਰ ਕੇ ਬਿਨਾਂ ਉਕਸਾਵੇ ਦੇ ਜੰਗਬੰਦੀ ਦੀ ਉਲੰਘਣਾ ਕੀਤੀ| ਬੁਲਾਰੇ ਨੇ ਦੱਸਿਆ ਕਿ ਦੋਹਾਂ ਪਾਸਿਓਂ ਗੋਲੀਬਾਰੀ 45 ਮਿੰਟ ਤੱਕ ਜਾਰੀ ਰਹੀ| ਉਨ੍ਹਾਂ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਵਿੱਚ ਕਿੰਨੇ ਲੋਕ ਹਤਾਹਤ ਹੋਏ, ਇਸ ਦੀ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ ਹੈ|

Leave a Reply

Your email address will not be published. Required fields are marked *