ਜੰਮੂ ਦੇ ਉੜੀ ਸੈਕਟਰ ਵਿੱਚ ਬੱਸ ਹਾਦਸਾ, 30 ਤੋਂ ਵੱਧ ਵਿਅਕਤੀ ਜ਼ਖਮੀ

ਸ਼੍ਰੀਨਗਰ, 17 ਅਪ੍ਰੈਲ (ਸ.ਬ.) ਜੰਮੂ ਕਸ਼ਮੀਰ ਦੇ ਉੜੀ ਵਿੱਚ ਸਲੇਮਾਬਾਦ ਨਜ਼ਦੀਕ ਅੱਜ ਇਕ ਬੱਸ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ| ਇਸ ਹਾਦਸੇ ਵਿੱਚ 30 ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ ਹਨ| ਇਸ ਹਾਦਸੇ ਵਿੱਚ ਕੁਝ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ| ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਾ ਦਿੱਤਾ ਗਿਆ ਹੈ| ਇਹ ਹਾਦਸਾ ਕਿਵੇਂ ਹੋਇਆ, ਇਸ ਦੀ ਜਾਂਚ ਮੌਕੇ ਤੇ ਪਹੁੰਚੀ ਪੁਲੀਸ ਕਰ ਰਹੀ ਹੈ|
ਜਾਣਕਾਰੀ ਅਨੁਸਾਰ, ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਅੱਜ ਸਵੇਰੇ ਇਕ ਵੱਡਾ ਹਾਦਸਾ ਹੋਇਆ| ਦੱਸਿਆ ਜਾ ਰਿਹਾ ਹੈ ਕਿ ਬੇਕਾਬੂ ਬੱਸ ਸੜਕ ਤੋਂ ਹੇਠਾਂ ਉਤਰ ਗਈ, ਇਸ ਬੱਸ ਵਿੱਚ ਸਵਾਰ 30 ਲੋਕ ਜ਼ਖਮੀ ਹੋਏ ਹਨ| ਹਾਦਸੇ ਦੀ ਸੂਚਨਾ ਪਾ ਕੇ ਮੌਕੇ ਤੇ ਪਹੁੰਚੀ ਪੁਲੀਸ ਨੇ ਤੁਰੰਤ ਯਾਤਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ| ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹ

Leave a Reply

Your email address will not be published. Required fields are marked *