ਜੰਮੂ ਵਿੱਚ ਕਾਰ ਖੱਡ ਵਿੱਚ ਡਿੱਗੀ, ਤਿੰਨ ਦੀ ਮੌਤ, 1 ਗੰਭੀਰ ਜ਼ਖਮੀ

ਜੰਮੂ, 21 ਦਸੰਬ ਰ (ਸ.ਬ.) ਜੰਮੂ-ਕਸ਼ਮੀਰ ਦੇ ਉਧਮਪੁਰ ਜਿਲੇ ਵਿੱਚ ਜੰਮੂ-ਕਸ਼ਮੀਰ ਰਾਜਮਾਰਗ ਤੇ ਇਕ ਕਾਰ ਦੇ ਖੱਡ ਵਿੱਚ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ| ਪੁਲੀਸ ਮੁਤਾਬਕ  ਬੀਤੀ ਰਾਤ ਜਿਲੇ ਦੇ ਕੁੜ ਵਿੱਚ ਸਰਕੁਲਰ ਮਾਰਗ ਦੇ ਕੋਲ ਇਕ ਕਾਰ ਤਿਲਕ ਕੇ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ| ਉਨ੍ਹਾਂ ਕਿਹਾ ਕਿ ਪੁਲੀਸ ਨੇ ਘਟਨਾ ਵਾਲੇ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ| ਉਨ੍ਹਾਂ ਨੇ ਕਿਹਾ ਕਿ ਤਿੰਨ ਜ਼ਖਮੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿਤਾ ਜਦਕਿ ਇਕ ਦਾ ਇਲਾਜ ਚੱਲ ਰਿਹਾ ਹੈ| ਮ੍ਰਿਤਕਾਂ ਦੀ ਪਛਾਣ ਰਾਕੇਸ਼, ਸੰਨੀ ਅਤੇ ਸੁਰੇਸ਼ ਕੁਮਾਰ ਦੇ ਰੂਪ ਵਿੱਚ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਰਾਜੇਸ਼ ਕੁਮਾਰ ਦੇ ਰੂਪ ਵਿੱਚ ਹੋਈ ਹੈ| ਸਾਰੇ ਲੋਕ ਉਧਮਪੁਰ ਜਿਲੇ ਦੇ ਰਹਿਣ ਵਾਲੇ ਸਨ|

Leave a Reply

Your email address will not be published. Required fields are marked *