ਜੰਮੂ-ਸ਼੍ਰੀਨਗਰ ਹਾਈਵੇਅ ਤੇ ਟਰੱਕ ਵਿੱਚੋਂ ਗੋਲਾ-ਬਾਰੂਦ ਬਰਾਮਦ, 2 ਵਿਅਕਤੀ ਗ੍ਰਿਫਤਾਰ

ਸ਼੍ਰੀਨਗਰ, 9 ਸਤੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਪੁਲੀਸ ਨੇ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਤੇ ਹਥਿਆਰ ਅਤੇ ਗੋਲਾ-ਬਾਰੂਦ ਨਾਲ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ| ਉਨ੍ਹਾਂ ਕੋਲੋਂ ਬਰਾਮਦ ਹਥਿਆਰਾਂ ਵਿੱਚ ਐਮ-4 ਅਮਰੀਕੀ ਕਾਰਬਾਈਨ ਵੀ ਸ਼ਾਮਲ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਹਥਿਆਰਾਂ ਦੀ ਸਪਲਾਈ ਬਾਰੇ ਪੁਖਤਾ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਅਤੇ ਸੁਰੱਖਿਆ ਦਸਤਿਆਂ ਦੀ ਸਾਂਝੀ ਮੁਹਿੰਮ ਵਿੱਚ  ਕੁਲਗਾਮ ਜ਼ਿਲ੍ਹੇ ਵਿੱਚ ਜਵਾਹਰ ਸੁਰੰਗ ਕੋਲ  ਅੱਧੀ ਰਾਤ ਇਕ ਟਰੱਕ ਨੂੰ ਰੋਕਿਆ ਗਿਆ ਅਤੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ| ਸੁਰੱਖਿਆ ਦਸਤਿਆਂ ਨੇ ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚ ਇਕ ਏ.ਕੇ-47, ਐਮ-4 ਅਮਰੀਕੀ ਕਾਰਬਾਈਨ, 6 ਚਾਇਨੀਜ਼ ਪਿਸਤੌਲਾਂ ਅਤੇ 12 ਮੈਗਜੀਨ ਬਰਾਮਦ ਹੋਏ| ਉਨ੍ਹਾਂ ਨੇ ਦੱਸਿਆ ਕਿ ਟਰੱਕ ਜੰਮੂ ਖੇਤਰ ਦੇ ਅਖਨੂਰ ਤੋਂ ਘਾਟੀ ਆ ਰਿਹਾ ਸੀ| ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਟਰੱਕ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ| ਸੂਤਰਾਂ ਮੁਤਾਬਕ ਫੜ੍ਹੇ ਗਏ ਦੋਸ਼ੀਆਂ ਦੇ ਅੱਤਵਾਦੀਆਂ ਸੰਗਠਨਾਂ ਨਾਲ ਜੁੜੇ ਹੋਣ ਦਾ ਸ਼ੱਕ ਹੈ| ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ| ਪੁਲੀਸ ਨੇ ਇਸ ਸੰਬੰਧ ਵਿੱਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ| ਇਸ ਸਿਲਸਿਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ|

Leave a Reply

Your email address will not be published. Required fields are marked *