ਜੱਟ ਮਹਾਂਸਭਾ ਵਲੋਂ ਵਿਧਾਇਕ ਸਿੱਧੂ ਦਾ ਸਨਮਾਨ

ਐਸ ਏ ਐਸ ਨਗਰ, 26 ਜੂਨ (ਸ.ਬ.) ਜੱਟ ਮਹਾਂ ਸਭਾ ਵਲੋਂ ਅੱਜ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ ਸਨਮਾਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਜੱਟ ਸਭਾ ਪੰਜਾਬ ਦੇ ਜਨਰਲ ਸਕੱਤਰ ਸ  ਤੇਜਿੰਦਰ ਸਿੰਘ ਪੂਨੀਆਂ ਨੇ ਕਿਹਾ ਕਿ ਸ ਸਿੱਧੂ ਦੇ ਯਤਨਾਂ ਨਾਲ ਹੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜਾ ਮਾਫ ਕੀਤਾ ਹੈ| ਉਹਨਾਂ ਕਿਹਾ ਕਿ ਕਿਸਾਨਾਂ ਦੀ ਕਰਜਾ ਮਾਫੀ ਵਿਚ ਸ ਸਿਧੂ ਵਲੋ ਪਾਏ ਗਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ| ਇਸ ਮੌਕੇ ਜੱਟ ਮਹਾਂ ਸਭਾ ਮੁਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਮਣਾਨਾ, ਬੂਟਾ ਸਿੰਘ ਸੋਹਾਣਾ, ਕਰਮਜੀਤ ਸਿੰਘ ਭਾਗੋਮਾਜਰਾ,ਬਲਬੀਰ ਸਿੰਘ ਸਰਪੰਚ ਮੌਜੂਪੁਰ, ਹਰਜੀਤ ਸਿੰਘ ਸੋਹਾਣਾ, ਉਮਰਾਓ ਸਿੰਘ ਸੋਹਾਣਾ ਅਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *