ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਵਾਲਿਆਂ ਨੂੰ ਹੋਵੇਗਾ 15,000 ਰੁਪਏ ਤੱਕ ਦਾ ਜੁਰਮਾਨਾ : ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ, 29 ਸਤੰਬਰ (ਸ.ਬ.) ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ/ਖੇਤੀ ਬਾੜੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਲਈ ਮਨਾਹੀ ਕੀਤੀ ਹੋਈ ਹੈ ਅਤੇ ਇਸ ਦੀ ਉਲੰਘਣਾ ਕਰਨ ਤੇ 2,500/- ਰੁਪਏ ਤੋਂ 15,000/- ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕੋਈ ਵੀ ਕੰਬਾਇਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਲਗਾਏ ਬਗੈਰ ਝੋਨੇ ਦੀ ਕਟਾਈ ਨਹੀਂ ਕਰ ਸਕਦੀ ਅਤੇ ਇਹਨਾਂ ਨਿਰਦੇਸ਼ਾਂ/ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਦੇ ਵਿਰੁੱਧ ਹਵਾ ਪ੍ਰਦੂਸ਼ਣ ਅਤੇ ਰੋਕਥਾਮ ਐਕਟ, 1981ਦੀਆਂ ਧਾਰਾਵਾਂ ਅਧੀਨ ਫੌਜਦਾਰੀ ਮੁਕੱਦਮਾ ਦਾਇਰ ਕੀਤਾ ਜਾਵੇਗਾ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਕਾਰਨ ਵਾਤਾਵਰਨ ਮੁਆਵਜਾ/ਜੁਰਮਾਨਾ ਵੀ ਹੋ ਸਕਦਾ ਹੈ|
ਉਨ੍ਹਾਂ ਦੱਸਿਆ ਕਿ ਇਹ ਜੁਰਮਾਨਾ ਪਹਿਲੀ ਵਾਰ ਉਲੰਘਣਾ ਕਰਨ ਤੇ 50,000/- ਰੁਪਏ, ਦੂਜੀ ਵਾਰ ਉਲੰਘਣਾ ਕਰਨ ਤੇ 75,000/- ਰੁਪਏ ਅਤੇ  ਤੀਜੀ ਜਾਂ ਇਸ ਤੋਂ ਬਾਅਦ ਉਲੰਘਣਾ ਕਰਨ ਤੇ ਹਰੇਕ ਉਲੰਘਣਾ ਤੇ 1,00,000/- ਰੁਪਏ ਹੋ ਸਕਦਾ ਹੈ|

Leave a Reply

Your email address will not be published. Required fields are marked *