ਟਕਸਾਲੀ ਅਕਾਲੀ ਆਗੂ ਨਰਿੰਦਰ ਸਿੰਘ ਲਾਂਬਾ ਕਾਂਗਰਸ ਵਿੱਚ ਸ਼ਾਮਿਲ

ਐਸ ਏ ਐਸ ਨਗਰ, 12 ਮਾਰਚ (ਸ.ਬ.) ਅਕਾਲੀ ਦਲ ਨੂੰ ਝਟਕਾ ਦਿੰਦਿਆਂ ਟਕਸਾਲੀ ਅਕਾਲੀ ਆਗੂ ਨਰਿੰਦਰ ਸਿੰਘ ਲਾਂਬਾ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ| ਜ਼ਿਲ੍ਹਾ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ੍ਰੀ ਨਿਰਮਲ ਕੌਸ਼ਲ ਦੀ ਪ੍ਰੇਰਨਾ ਸਦਕਾ ਕਾਂਗਰਸ ਦਾ ਪੱਲਾ ਫੜਨ ਵਾਲੇ ਸ੍ਰੀ ਲਾਂਬਾ ਦਾ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ| ਇਸ ਮੌਕੇ ਬੋਲਦਿਆਂ ਸ੍ਰੀ ਲਾਂਬਾ ਨੇ ਕਿਹਾ ਕਿ ਉਹ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜੇ ਹਨ| ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਦਰ ਉਨ੍ਹਾਂ ਦਾ ਦਮ ਘੁਟਣ ਲੱਗਾ ਸੀ ਕਿਉਂਕਿ ਅਕਾਲੀ ਦਲ ਨੇ ਟਕਸਾਲੀ ਅਕਾਲੀ ਆਗੂਆਂ ਨੂੰ ਇੱਕ ਪਾਸੇ ਕਰਕੇ ਸਿਰਫ ਅਤੇ ਸਿਰਫ ਚਾਪਲੂਸਾਂ ਨੂੰ ਹੀ ਅਹੁਦੇਦਾਰੀਆਂ ਬਖਸ਼ ਕੇ ਨਵਾਜਿਆ ਹੈ | ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਭਮਰਾ, ਸਤਪਾਲ ਸਿੰਘ, ਮਨੀਸ਼ ਮਲੋਹਤਰਾ, ਜਤਿੰਦਰ ਅਨੰਦਾ ਟਿੰਕੂ, ਗੋਪੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ|

Leave a Reply

Your email address will not be published. Required fields are marked *