ਟਰੈਕਟਰ ਪਰੇਡ ਹਿੰਸਾ : ਦਿੱਲੀ ਪੁਲੀਸ ਨੇ 200 ਲੋਕਾਂ ਨੂੰ ਲਿਆ ਹਿਰਾਸਤ ਵਿੱਚ

ਨਵੀਂ ਦਿੱਲੀ, 27 ਜਨਵਰੀ (ਸ.ਬ.) ਦਿੱਲੀ ਪੁਲੀਸ ਨੇ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ 200 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਛੇਤੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਟਰੈਕਟਰ ਪਰੇਡ ਦੌਰਾਨ ਕੱਲ੍ਹ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਸਬੰਧ ਵਿੱਚ ਐਫ. ਆਈ. ਆਰ. ਵੀ ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕ੍ਰਾਈਮ ਬਰਾਂਚ ਕਰੇਗੀ।

ਦਿੱਲੀ ਪੁਲੀਸ ਨੇ ਕੱਲ੍ਹ ਦੀ ਹਿੰਸਾ ਨੂੰ ਲੈ ਕੇ ਆਈ. ਪੀ. ਸੀ. ਦੀ ਧਾਰਾ 395 (ਡਕੈਤੀ), 397 (ਲੁੱਟ-ਖੋਹ ਜਾਂ ਡਕੈਤੀ, ਮਾਰਨ ਜਾਂ ਸੱਟ ਪਹੁੰਚਾਉਣ ਦੀ ਕੋਸ਼ਿਸ਼), 120 ਬੀ (ਅਪਰਾਧਿਕ ਸਾਜਿਸ਼ ਦੀ ਸਜ਼ਾ) ਅਤੇ ਹੋਰ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਹੈ।

Leave a Reply

Your email address will not be published. Required fields are marked *