ਟਰੈਕਟਰ ਪਰੇਡ ਹਿੰਸਾ ਵਿੱਚ ਮਾਰੇ ਗਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਈ ਪ੍ਰਿਯੰਕਾ ਗਾਂਧੀ

ਰਾਮਪੁਰ, 4 ਫਰਵਰੀ (ਸ.ਬ.) ਕਾਂਗਰਸ ਦੀ ਜਨਰਲ ਸਕੱਤਰ ਅਤੇ ਪਾਰਟੀ ਦੀ ਪ੍ਰਦੇਸ਼ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਮਾਰੇ ਗਏ ਨਵਰੀਤ ਸਿੰਘ ਦੇ ਪਰਿਵਾਰ ਵਾਲਿਆਂ ਨਾਲ ਅੱਜ ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਮੁਲਾਕਾਤ ਕੀਤੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ ਨੇ ਦੱਸਿਆ ਕਿ ਪ੍ਰਿਯੰਕਾ ਰਾਮਪੁਰ ਸਥਿਤ ਨਵਰੀਤ ਸਿੰਘ ਦੇ ਜੱਦੀ ਪਿੰਡ ਡਿਬ ਡਿਬਾਆ ਪਹੁੰਚ ਕੇ ਉਸ ਦੀ ਅੰਤਿਮ ਅਰਦਾਸ ਦੀ ਰਸਮ ਵਿੱਚ ਸ਼ਾਮਲ ਹੋਈ। ਉਨ੍ਹਾਂ ਦੱਸਿਆ ਕਿ ਪ੍ਰਿਯੰਕਾ ਨੇ ਨਵਰੀਤ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ।

ਜਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਨਵੀਂ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਏ ਹਾਦਸੇ ਵਿੱਚ ਨਵਰੀਤ ਸਿੰਘ ਦੀ ਮੌਤ ਹੋ ਗਈ ਸੀ। ਰਾਮਪੁਰ ਪਹੁੰਚਦੇ ਸਮੇਂ ਰਸਤੇ ਵਿੱਚ ਹਾਪੁੜ ਜ਼ਿਲ੍ਹੇ ਵਿੱਚ ਪ੍ਰਿਯੰਕਾ ਦੇ ਕਾਫ਼ਲੇ ਵਿੱਚ ਸ਼ਾਮਲ 4 ਵਾਹਨ ਆਪਸ ਵਿੱਚ ਟਕਰਾ ਗਏ ਸਨ। ਪ੍ਰਦੇਸ਼ ਕਾਂਗਰਸ ਮੀਡੀਆ ਕਨਵੀਨਰ ਲਲਨ ਕੁਮਾਰ ਨੇ ਦੱਸਿਆ ਕਿ ਗਜਰੌਲਾ ਕੋਲ ਇਸ ਹਾਦਸੇ ਵਿੱਚ ਕੋਈ ਜਖਮੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਕੁਝ ਵਾਹਨ ਨੁਕਸਾਨੇ ਗਏ ਪਰ ਥੋੜ੍ਹੀ ਹੀ ਦੇਰ ਬਾਅਦ ਪ੍ਰਿਯੰਕਾ ਆਪਣੀ ਮੰਜ਼ਲ ਵੱਲ ਰਵਾਨਾ ਹੋਈ।

Leave a Reply

Your email address will not be published. Required fields are marked *