ਟਰੰਪ ਅਤੇ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਲਈ ਹੋਈ ਆਖਰੀ ਬਹਿਸ


ਵਾਸ਼ਿੰਗਟਨ, 23 ਅਕਤੂਬਰ (ਸ.ਬ.) ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜੋਅ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਦੇ ਚੋਣ ਲਈ ਅੱਜ ਆਖਰੀ ਅਧਿਕਾਰਤ ਬਹਿਸ ਹੋਈ|
ਅਮਰੀਕਾ ਵਿਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ| ਆਨਲਾਈਨ ਬਹਿਸ ਕਰਨ ਤੋਂ ਟਰੰਪ ਦੇ ਇਨਕਾਰ ਕਰਨ ਤੋਂ ਬਾਅਦ 15 ਅਕਤੂਬਰ ਨੂੰ ਹੋਣ ਵਾਲੀ ਦੂਜੀ ਬਹਿਸ ਨੂੰ ਰੱਦ ਕਰ ਦਿੱਤਾ ਸੀ| ਟਰੰਪ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਬਾਈਡੇਨ ਆਹਮੋ-ਸਾਹਮਣੇ ਬਹਿਸ ਕਰਨ ਲਈ ਚਿੰਤਤ ਸਨ| ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਵਿਚਕਾਰ ਪਿਛਲੇ ਮਹੀਨੇ ਹੋਈ ਪਹਿਲੀ ਬਹਿਸ ਕਾਫੀ ਗਰਮਾਗਰਮੀ ਰਹੀ ਸੀ ਜਿਸ ਵਿਚ ਕੋਰੋਨਾ, ਨਸਲੀ ਭੇਦਭਾਵ, ਅਰਥਵਿਵਸਥਾ ਅਤੇ ਜਲਵਾਯੂ ਪਰਿਵਰਤਨ ਵਰਗੇ ਮੁੱਦੇ ਉਠਾਏ ਗਏ ਸਨ|
ਤੀਜੀ ਬਹਿਸ ਦੌਰਾਨ ਟਰੰਪ ਨੇ ਕੋਰੋਨਾ ਦਾ ਟੀਕਾ ਤਿਆਰ ਹੋਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਕੁਝ ਹਫਤੇ ਵਿੱਚ ਇਸ ਦੀ ਘੋਸ਼ਣਾ ਕੀਤੀ ਜਾਵੇਗੀ| ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਕੋਲ ਟੀਕਾ ਹੈ ਜੋ ਆਉਣ ਵਾਲਾ ਹੈ ਅਤੇ ਤਿਆਰ ਹੈ| ਇਸ ਦੀ ਹਫਤੇ ਵਿਚ ਘੋਸ਼ਣਾ ਕੀਤੀ ਜਾਵੇਗੀ| ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਸ਼ਵ ਮਹਾਮਾਰੀ ਨਾਲ ਨਜਿੱਠਣ ਦੀ ਦਿਸ਼ਾ ਵਿਚ ਚੰਗਾ ਕੰਮ ਕੀਤਾ ਹੈ ਅਤੇ ਦੇਸ਼ ਨੂੰ ਉਸ ਦੇ ਨਾਲ ਰਹਿਣ ਦੀ ਆਦਤ ਪਾਉਣੀ ਪਵੇਗਾ| ਇਸ ਤੇ ਬਾਈਡੇਨ ਨੇ ਕਿਹਾ ਕਿ ਟਰੰਪ ਕੋਲ ਕੋਈ ਯੋਜਨਾ ਨਹੀਂ ਹੈ| ਉਨ੍ਹਾਂ ਕਿਹਾ ਕਿ ਉਹ (ਟਰੰਪ) ਹਮੇਸ਼ਾ ਕਹਿੰਦੇ ਹਨ ਕਿ ਲੋਕ ਇਸ ਦੇ ਨਾਲ ਜਿਊਣਾ ਸਿੱਖ ਰਹੇ ਹਨ| ਉਹਨਾਂ ਕਿਹਾ ਕਿ ਮੈਂ ਇਸ ਨਾਲ ਨਜਿੱਠਾਂਗਾ| ਮੈਂ ਇਹ ਸੁਨਿਸ਼ਚਿਤ ਕਰਾਂਗਾ ਕਿ ਸਾਡੇ ਕੋਲ ਇਸ ਦੀ ਕੋਈ ਯੋਜਨਾ ਹੋਵੇ|

Leave a Reply

Your email address will not be published. Required fields are marked *