ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਫਲਿਨ ਨੇ ਦਿੱਤਾ ਅਸਤੀਫਾ

ਵਾਸ਼ਿੰਗਟਨ, 14 ਫਰਵਰੀ (ਸ.ਬ.) ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਫਲਿਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਫਲਿਨ ਨੇ ਬੀਤੀ ਰਾਤ ਨੂੰ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ| ਉਨ੍ਹਾਂ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ, ਜਦੋਂ ਉਨ੍ਹਾਂ ਦੇ ਰੂਸੀ ਅਫਸਰਾਂ ਨਾਲ ਸੰਪਰਕ ਨੂੰ ਲੈ ਕੇ ਜੁੜਿਆ ਵਿਵਾਦ ਵਧ ਗਿਆ| ਦੋਸ਼ ਹੈ ਕਿ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਨ੍ਹਾਂ ਦੇ ਰੂਸੀ ਅਫਸਰਾਂ ਨਾਲ ਰਿਸ਼ਤੇ ਸਨ|
ਅਸਤੀਫਾ ਦੇਣ ਤੋਂ ਬਾਅਦ ਮਾਈਕਲ ਫਲਿਨ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਤੋਂ ਦਿਲ ਤੋਂ ਮੁਆਫੀ ਮੰਗੀ ਹੈ ਅਤੇ ਦੋਹਾਂ ਨੇ ਉਨ੍ਹਾਂ ਦੀ ਮੁਆਫੀ ਨੂੰ ਕਬੂਲ ਕਰ ਲਿਆ ਹੈ| ਫਲਿਨ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਮੈਂ ਚੁਣੇ ਗਏ ਉਪ ਰਾਸ਼ਟਰਪਤੀ ਅਤੇ ਦੂਜੇ ਲੋਕਾਂ ਨੂੰ ਰੂਸੀ ਰਾਜਦੂਤ ਨੂੰ ਕੀਤੇ ਗਏ ਮੇਰੇ ਵਲੋਂ ਫੋਨ ਕਾਲ ਦੀ ਪੂਰੀ ਜਾਣਕਾਰੀ ਨਹੀਂ ਦਿੱਤੀ| ਫਲਿਨ ਦੇ ਅਸਤੀਫੇ ਵਿੱਚ ਰੂਸੀ ਰਾਜਦੂਤ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਬਾਰੇ ਕੋਈ ਵੇਰਵਾ ਨਹੀਂ ਹੈ| ਫਲਿਨ ਨੇ ਅਸਤੀਫੇ ਤੋਂ ਬਾਅਦ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੋਸੇਫ ਕੇਲਾਗ ਨੂੰ ਕਾਰਜਕਾਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕੀਤਾ ਹੈ|

Leave a Reply

Your email address will not be published. Required fields are marked *