ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਵਾਸ਼ਿੰਗਟਨ, 21 ਨਵੰਬਰ (ਸ.ਬ.) ਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਨ ਵਿਚ ਇਕਾਂਤਵਾਸ ਵਿਚ ਹਨ| ਬੁਲਾਰੇ ਨੇ ਕਿਹਾ, ‘ਹੁਣ ਤੱਕ ਉਨ੍ਹਾਂ ਵਿਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਸਾਰੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ| ਟਰੰਪ ਜੂਨੀਅਰ (42) ਤੋਂ ਪਹਿਲਾਂ ਉਨ੍ਹਾਂ ਦੇ ਛੋਟੇ ਭਰਾ ਬੈਰੋਨ, ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕੀ ਪ੍ਰਥਮ ਮਹਿਲਾ ਮੇਲਾਨੀਆ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ|

Leave a Reply

Your email address will not be published. Required fields are marked *