ਟਰੰਪ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਤੋਂ ਮੁਸਲਿਮ ਯਾਤਰਾ ਪਾਬੰਦੀ ਬਹਾਲ ਕਰਨ ਦੀ ਕੀਤੀ ਮੰਗ

ਵਾਸ਼ਿੰਗਟਨ, 2 ਜੂਨ (ਸ.ਬ.) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ 6 ਬਹੁ-ਮੁਸਲਿਮ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਤੇ ਵਿਵਾਦਿਤ ਪਾਬੰਦੀ ਸੰਬੰਧੀ ਉਨ੍ਹਾਂ ਦੇ ਆਦੇਸ਼ ਨੂੰ ਹੇਠਲੀਆਂ ਅਦਾਲਤਾਂ ਵੱਲੋਂ ਵਾਰੀ-ਵਾਰੀ ਰੱਦ ਕੀਤੇ ਜਾਣ ਦੇ ਬਾਵਜੂਦ ਸੁਪਰੀਮ ਕੋਰਟ ਤੋਂ ਇਸ ਨੂੰ ਬਹਾਲ ਕਰਨ ਦੀ ਅਪੀਲ ਕੀਤੀ ਹੈ| ਨਿਆ ਵਿਭਾਗ ਦੀ ਬੁਲਾਰਾ ਸਾਰਾ ਇਸਗੁਰ ਫਲੋਰੈਂਸ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਨੂੰ ਇਸ ਮਹੱਤਵਪੂਰਨ ਮਾਮਲੇ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ ਅਤੇ ਸਾਨੂੰ ਭਰੋਸਾ ਹੈ ਕਿ        ਦੇਸ਼ ਨੂੰ ਸੁਰੱਖਿਅਤ ਰੱਖਣ ਅਤੇ ਅਮਰੀਕੀ ਭਾਈਚਾਰੇ ਨੂੰ ਅੱਤਵਾਦ ਤੋਂ ਬਚਾਉਣ ਲਈ ਰਾਸ਼ਟਰਪਤੀ ਦਾ ਇਹ ਆਦੇਸ਼ ਉਨ੍ਹਾਂ ਦੇ ਕਾਨੂੰਨੀ ਅਧਿਕਾਰ ਖੇਤਰ ਵਿੱਚ ਹੈ| ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੂੰ ਅੱਤਵਾਦ ਨੂੰ ਪੈਦਾ ਕਰਨ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਦੇ ਲੋਕਾਂ ਨੂੰ ਉਸ ਸਮੇਂ ਤੱਕ ਪ੍ਰਵੇਸ਼ ਦੇਣ ਦੀ ਲੋੜ ਨਹੀਂ ਹੈ ਜਦੋਂ ਤੱਕ ਉਹ ਇਹ ਸੁਨਿਸ਼ਚਿਤ ਨਹੀਂ ਕਰ ਲੈਂਦੇ ਕਿ ਉਨ੍ਹਾਂ ਦੀ ਉਚਿਤ ਜਾਂਚ ਹੋ ਸਕਦੀ ਹੈ ਅਤੇ ਉਨ੍ਹਾਂ ਤੋਂ ਅਮਰੀਕੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਹੈ|

Leave a Reply

Your email address will not be published. Required fields are marked *