ਟਰੱਕ ਅਤੇ ਟਰੈਕਟਰ ਦੀ ਟੱਕਰ ਵਿੱਚ 8 ਵਿਅਕਤੀਆਂ ਦੀ ਮੌਤ

ਉਤਰ ਪ੍ਰਦੇਸ਼, 5 ਜੂਨ (ਸ.ਬ.) ਬਿਲਗ੍ਰਾਮ ਦੇ ਕੰਨੌਜ ਰੋਡ ਦੇ ਚਪਤਲਾ ਪਿੰਡ ਦੇ ਸਾਹਮਣੇ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਅਤੇ ਟਰੈਕਟਰ ਵਿੱਚ ਟੱਕਰ ਹੋ ਗਈ| ਇਸ ਹਾਦਸੇ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 7 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|
ਜਾਣਕਾਰੀ ਮੁਤਾਬਕ ਬਿਲਗ੍ਰਾਮ ਤੋਂ ਕੰਨੌਜ ਰੋਡ ਦੇ ਚਪਤਲਾ ਪਿੰਡ ਵਿੱਚ ਬੀਤੀ ਰਾਤ ਤੇਜ਼ ਰਫਤਾਰ ਟਰੱਕ ਅਤੇ ਟਰੈਕਟਰ ਵਿੱਚ ਟੱਕਰ ਹੋ ਗਈ| ਦੱਸਿਆ ਜਾ ਰਿਹਾ ਹੈ ਕਿ ਟਰੱਕ ਵਿੱਚ 2 ਦਰਜ਼ਨ ਤੋਂ ਜ਼ਿਆਦਾ ਮਜ਼ਦੂਰ ਬੈਠੇ ਸਨ| ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਅਤੇ ਟਰੱਕ ਦੋਵਾਂ ਦੀਆਂ ਧੱਜੀਆਂ ਉਡ ਗਈਆਂ| ਹਾਦਸੇ ਦਾ ਅੰਦਾਜ਼ਾ ਇਸੀ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟਰੱਕ ਵਿੱਚ ਬੈਠੇ 8 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 7 ਵਿਅਕਤੀ ਜ਼ਖਮੀ ਹੋ ਗਏ| ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਪੁੱਜੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ| ਪੁਲੀਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ| ਇਸ ਹਾਦਸੇ ਵਿੱਚ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ| ਮ੍ਰਿਤਕਾਂ ਦੀ ਪਛਾਣ ਹੋ ਗਈ ਹੈ|

Leave a Reply

Your email address will not be published. Required fields are marked *