ਟਰੱਕ ਅਤੇ ਬੱਸ ਦੀ ਟੱਕਰ, 14 ਵਿਅਕਤੀ ਜ਼ਖਮੀ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਲੋਕਾਂ
ਮਾਨਸਾ, 25 ਦਸੰਬਰ (ਸ.ਬ.) ਮਾਨਸਾ ਜ਼ਿਲ੍ਹੇ ਵਿੱਚ ਸੰਘਣੀ ਧੁੰਦ ਕਾਰਨ ਟਰੱਕ ਅਤੇ ਬੱਸ ਦੀ ਆਪਸੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ 14 ਵਿਅਕਤੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਹਾਦਸੇ ਦਾ ਸ਼ਿਕਾਰ ਹੋਏ ਤਿੰਨ ਗੰਭੀਰ ਜ਼ਖਮੀਆਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਉਹ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਅਤੇ ਬੱਸ ਕਾਫ਼ੀ ਤੇਜ਼ ਰਫਤਾਰ ਵਿੱਚ ਸੀ।
ਸੰਘਣੀ ਧੁੰਦ ਹੋਣ ਕਾਰਨ ਅਚਾਨਕ ਇਹ ਹਾਦਸਾ ਵਾਪਰ ਗਿਆ। ਇਹ ਬੱਸ ਭੀਖੀ ਤੋਂ ਮਾਨਸਾ ਆ ਰਹੀ ਸੀ।