ਟਰੱਕ ਆਪਰੇਟਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾਵੇਗਾ: ਬਲਬੀਰ ਸਿੰਘ ਸਿੱਧੂ

ਐਸ ਏ ਐਸ ਨਗਰ, 27 ਜਨਵਰੀ (ਸ.ਬ.) ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਟਰੱਕ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਟਰੱਕ ਆਪਰੇਟਰਾਂ ਦੀਆਂ ਸਾਰੀਆਂ ਸਮੱਸਿਆਵਾਂ  ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ              ਜਾਵੇਗਾ|
ਯੂਨੀਅਨ ਦੇ ਸਾਬਕਾ ਚੇਅਰਮੈਨ ਸਵਰਨ ਸਿੰਘ ਬੱਗਾ ਦੀ ਅਗਵਾਈ  ਹੇਠ ਆਯੋਜਿਤ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿਚ ਟਰੱਕ ਆਪਰੇਟਰਾਂ ਦਾ ਬਹੁਤ ਵੱਡਾ ਯੋਗਦਾਨ ਹੈ, ਜਿਸ ਨੂੰ ਕਦੇ ਵੀ ਅਣਗੌਲਿਆ ਨਹੀਂ ਕੀਤਾ ਜਾ ਸਕਦਾ|
ਇਸ ਮੀਟਿੰਗ ਦੌਰਾਨ ਬੋਲਦਿਆਂ ਸਾਬਕਾ ਚੇਅਰਮੈਨ ਸਵਰਨ ਸਿੰਘ ਬੱਗਾ,  ਸਾਬਕਾ ਪ੍ਰਧਾਨ ਰਾਜਪਾਲ ਸਿੰਘ ਵਿਲਖੂ ਅਤੇ ਅਮਰਜੀਤ ਸਿੰਘ ਮਾਨ ਨੇ ਕਿਹਾ ਕਿ ਮੁਹਾਲੀ ਟਰੱਕ ਯੂਨੀਅਨ ਨੂੰ ਸਥਾਪਿਤ ਕਰਨ ਵਿਚ ਬਲਬੀਰ ਸਿੰਘ ਸਿੱਧੂ ਦੁਆਰਾ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਰਜਿੰਦਰ ਸਿੰਘ ਰਾਣਾ, ਜੀਤ ਸਿੰਘ, ਸੁਖਜਿੰਦਰ ਸਿੰਘ ਪੱਪੀ ਸੰਧੂ, ਮਨਿੰਦਰ ਸਿੰਘ ਮਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਟਰੱਕ ਡਰਾਈਵਰ ਅਤੇ ਕੰਡਕਟਰ ਵੀ ਹਾਜ਼ਰ ਸਨ|

Leave a Reply

Your email address will not be published. Required fields are marked *