ਟਾਂਡਾ ਨੇੜੇ ਸੜਕ ਹਾਦਸੇ ਵਿੱਚ ਨਵ-ਵਿਆਹੁਤਾ ਜੋੜੇ ਦੀ ਮੌਤ

ਟਾਂਡਾ, 16 ਅਗਸਤ (ਸ.ਬ.) ਟਾਂਡਾ ਹਾਈਵੇਅ ਨੇੜੇ ਪੈਂਦੇ ਪਿੰਡ ਹਰਸੀ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਨਵ-ਵਿਆਹੁਤਾ ਜੋੜੇ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਲੁਧਿਆਣਾ ਦਾ ਰਹਿਣ ਵਾਲਾ ਨਵ-ਵਿਆਹਿਆ ਜੋੜਾ ਆਪਣੀ ਕਾਰ ਵਿੱਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਇਸੇ ਦੌਰਾਨ ਟਾਂਡਾ ਨੇੜੇ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ|
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਹਾਂ ਦੀ ਮੌਤ ਹੋ ਗਈ| ਮੌਕੇ ਤੇ ਪਹੁੰਚੀ ਪੁਲੀਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ|

Leave a Reply

Your email address will not be published. Required fields are marked *