ਟਾਲ-ਮਟੋਲ ਦੀ ਨੀਤੀ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਕੇਂਦਰ ਸਰਕਾਰ : ਬੱਬੀ ਬਾਦਲ


ਐਸ਼ਏ 5 ਜਨਵਰੀ (ਸ਼ਬ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਟਾਲ-ਮਟੋਲ ਦੀ ਨੀਤੀ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਨੀਯਤ ਸਾਫ ਨਹੀਂ ਹੈ ਅਤੇ ਇਸੇ ਕਾਰਨ ਹੁਣ ਤੱਕ ਹੋਈਆ ਮੀਟਿੰਗ ਬੇਸਿੱਟਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਗੱਲ ਬਾਤ ਨੂੰ ਲੰਬਾ ਖਿੱਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਚਾਲਾ ਚੱਲ ਰਹੀ ਹੈ ਅਤੇ ਪਰ ਪਿਛਲੇ 42 ਦਿਨਾ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾ ਦੀ ਮੰਗ ਨਾ ਮੰਨਣ ਤੋਂ ਸਾਬਿਤ ਹੁੰਦਾ ਹੈ ਕਿ ਮੋਦੀ ਸਰਕਾਰ ਅਪਣਾ ਅੜੀਆਲ ਵਤੀਰਾ ਛੱਡਣ ਦੀ ਥਾਂ ਕਿਸਾਨਾਂ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਕਰਕੇ ਹੁਣ ਤੱਕ ਕਈ ਕਿਸਾਨ ਇਸ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਹਨ।
ਬੱਬੀ ਬਾਦਲ ਨੇ ਕਿਹਾ ਕਿ ਲੋਕਤੰਤਰੀ ਰਾਜ ਵਿੱਚ ਲੋਕਾਂ ਦੀ ਗੱਲ ਨੂੰ ਨਾ ਮੰਨ ਕੇ ਵੱਡੇ ਘਰਾਣਿਆਂ ਦੇ ਹੱਕ ਵਿੱਚ ਖੱੜ੍ਹਨਾ ਲੋਕਤੰਤਰ ਦਾ ਅਪਮਾਨ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਹਨਾਂ ਖੇਤੀ ਕਾਨੂੰਨਾਂ ਦਾ ਭਾਰਤ ਵਿੱਚ ਹੀ ਨਹੀਂ ਬਲਕਿ ਵਿਸ਼ਵ ਪੱਧਰ ਤੇ ਵਿਰੋਧ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਅਤੇ ਮੀਟਿੰਗ ਦੀ ਆੜ ਹੇਠ ਟਾਲ-ਮਟੋਲ ਦੀ ਨੀਤੀ, ਨੂੰ ਛੱਡ ਕੇ ਤਰੁੰਤ ਕਾਲੇ ਕਾਨੂੰਨਾਂ ਨੂੰ ਰੱਦ ਕਰੇ।

Leave a Reply

Your email address will not be published. Required fields are marked *