ਟਿਕਰੀ ਬਾਰਡਰ ਤੇ ਅੰਦੋਲਨ ਦੌਰਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਲਾਲਾਬਾਦ, 2 ਜਨਵਰੀ (ਸ.ਬ.) ਖੇਤੀ ਕਾਨੂੰਨਾਂ ਵਿਰੁੱਧ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲਾਲਾਬਾਦ ਨੇੜੇ ਪੈਂਦੇ ਪਿੰਡ ਮਾਹਮੂਜੋਇਆ ਦਾ ਕਿਸਾਨ ਕਸ਼ਮੀਰ ਲਾਲ (68) ਬੀਤੀ 1 ਅਕਤੂਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਏ ਕਿਸਾਨੀ ਸੰਘਰਸ਼ ਵਿੱਚ ਸ਼ੁਰੂ ਤੋਂ ਹੀ ਸ਼ਾਮਿਲ ਸੀ ਅਤੇ ਹੁਣ ਉਹ ਟਿਕਰੀ ਬਾਰਡਰ ਤੇ ਹੋ ਰਹੇ ਅੰਦੋਲਨ ਵਿੱਚ ਸ਼ਾਮਿਲ ਸਨ। ਬੀਤੀ 31 ਦਸੰਬਰ ਦੀ ਰਾਤ ਨੂੰ ਛਾਤੀ ਵਿੱਚ ਦਰਦ ਹੋਣ ਤੇ ਉਨ੍ਹਾਂ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਹਾਲਾਤ ਨੂੰ ਦੇਖਦਿਆਂ ਉਨ੍ਹਾਂ ਨੂੰ ਮਾਹਮੂਜੋਇਆ ਵਿਖੇ ਵਾਪਸ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਕਿਸਾਨ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਸਾਨ ਆਗੂ ਨਰਿੰਦਰ ਸਿੰਘ ਜੋਗਾ ਨੇ ਦੱਸਿਆ ਕਿ ਕਸ਼ਮੀਰ ਲਾਲ ਕਿਸਾਨੀ ਸੰਘਰਸ਼ ਵਿੱਚ ਸ਼ੁਰੂ ਤੋਂ ਹੀ ਸ਼ਾਮਿਲ ਸਨ ਅਤੇ ਮਾਹਮੂਜੋਇਆ ਟੂਲ ਪਲਾਜ਼ੇ ਤੇ ਚੱਲ ਰਹੇ ਧਰਨੇ ਦੇ ਇੰਚਾਰਜ ਵੀ ਸਨ।

Leave a Reply

Your email address will not be published. Required fields are marked *